ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

07/01/2023 7:37:26 PM

ਬਰੇਟਾ (ਸਿੰਗਲਾ)-ਲਾਗਲੇ ਪਿੰਡ ਭਾਵਾ ਵਿਖੇ ਇਕ ਕਿਸਾਨ ਜਗਤਾਰ ਸਿੰਘ ਪੁੱਤਰ ਬਲਦੇਵ ਸਿੰਘ ਵੱਲੋਂ ਘਰ ਵਿਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਤਨੀ ਗੁਰਮੀਤ ਕੌਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮ੍ਰਿਤਕ ਜਗਤਾਰ ਸਿੰਘ ਦੇ ਸਿਰ ਬੈਂਕ ਤੇ ਆੜ੍ਹਤੀਏ ਦਾ ਲੱਗਭਗ 5,35,000 ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ ਅਤੇ ਸਿੱਟੇ ਵਜੋਂ ਉਸ ਨੇ ਖੁਦਕੁਸ਼ੀ ਕਰਕੇ ਉਸ ਨੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ।

ਮ੍ਰਿਤਕ ਦੀ ਪਤਨੀ ਗੁਰਮੀਤ ਕੌਰ ਵੱਲੋ ਦਿੱਤੇ ਹਲਫੀਆ ਬਿਆਨ ਵਿਚ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਮ੍ਰਿਤਕ ਆਪਣੇ ਪਿੱਛੇ ਦੋ ਲੜਕੀਆਂ ਅਤੇ ਇਕ ਲੜਕਾ ਤੇ ਬਜ਼ੁਰਗ ਮਾਤਾ-ਪਿਤਾ ਛੱਡ ਗਿਆ ਹੈ, ਜਦਕਿ ਗੁਜ਼ਾਰਾ 2.5 ਏਕੜ ਜ਼ਮੀਨ ਨਾਲ ਹੀ ਚੱਲਦਾ ਸੀ, ਜਿਸ ਕਾਰਨ ਉਸ ਦਾ ਪਤੀ ਖ਼ੁਦਕੁਸ਼ੀ ਕਰ ਗਿਆ।

Manoj

This news is Content Editor Manoj