ਪੈਸਿਆਂ ਦੇ ਲੈਣ-ਦੇਣ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦਕੁਸ਼ੀ
Monday, Sep 04, 2023 - 01:41 PM (IST)

ਮੋਗਾ (ਸਿੰਗਲਾ)- ਮੋਗਾ ਦੇ ਪਿੰਡ ਨਿਹਾਲ ਸਿੰਘ ਵਾਲਾ ਦੇ ਪਿੰਡ ਮਧੇਕੇ ਦੇ ਵਸਨੀਕ ਮਨਪ੍ਰੀਤ ਸਿੰਘ ਨੇ ਕੀਟਨਾਸ਼ਕ ਪੀ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਮਨਪ੍ਰੀਤ ਸਿੰਘ ਨੇ 5 ਸਾਲ ਪਹਿਲਾਂ ਜਾਣ-ਪਛਾਣ ਵਾਲੀ ਔਰਤ ਤੋਂ 50 ਹਜ਼ਾਰ ਰੁਪਏ ਉਧਾਰ ਲਏ ਸਨ ਅਤੇ 30 ਹਜ਼ਾਰ ਰੁਪਏ ਵਾਪਸ ਕਰ ਦਿੱਤੇ ਸਨ। ਇਸ ਦੇ ਬਾਵਜੂਦ ਔਰਤ ਨੌਜਵਾਨ ਤੋਂ ਤਿੰਨ ਮਰਲੇ ਜਗ੍ਹਾ ਦੀ ਮੰਗ ਕਰ ਰਹੀ ਸੀ। ਲਗਾਤਾਰ ਦਬਾਅ ਤੋਂ ਤੰਗ ਆ ਕੇ ਨੌਜਵਾਨ ਨੇ ਕੀਟਨਾਸ਼ਕ ਪੀ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਸਬੰਧੀ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਹਿਲਾ ਬਿੰਦਰ ਕੌਰ ਖ਼ਿਲਾਫ਼ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਕਰ ਕੇ ਪਰਿਵਾਰ ਨੂੰ ਸੌਂਪ ਦਿੱਤਾ ਹੈ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਗੁਰਦੁਆਰਾ ਟਾਹਲਾ ਸਾਹਿਬ ਮੱਥਾ ਟੇਕਣ ਜਾ ਰਹੀਆਂ ਦੋ ਔਰਤਾਂ ਦੀ ਮੌਤ
ਇਸ ਸਬੰਧੀ ਥਾਣਾ ਨਿਹਾਲ ਸਿੰਘ ਵਾਲਾ ਦੇ ਏ.ਐੱਸ.ਆਈ ਹਰਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਮਧੇਕੇ ਦੀ ਰਹਿਣ ਵਾਲੀ ਸੰਦੀਪ ਕੌਰ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਕਿਹਾ ਹੈ ਕਿ ਉਸ ਦੇ ਪਤੀ ਮਨਪ੍ਰੀਤ ਸਿੰਘ ਵੱਲੋਂ 2 ਸਾਲ ਪਹਿਲੇ ਇਕ ਗੱਡੀ ਖਰੀਦੀ ਸੀ। ਜਿਸ ਦੀ ਕਿਸ਼ਤ ਉਤਾਰਣ ਲਈ ਉਸ ਦੇ ਪਤੀ ਨੇ ਪਿੰਡ ਦੀ ਹੀ ਇਕ ਔਰਤ ਬਿੰਦਰ ਕੌਰ ਤੋਂ 50 ਹਜ਼ਾਰ ਰੁਪਏ ਉਧਾਰ ਲਏ ਸਨ। 6500 ਰੁਪਏ ਪ੍ਰਤੀ ਮਹੀਨਾ ਦੀ ਕਿਸ਼ਤ ਅਦਾ ਕਰਨ ਦਾ ਫ਼ੈਸਲਾ ਕੀਤਾ ਗਿਆ। ਉਸ ਦੇ ਪਤੀ ਨੇ ਔਰਤ ਨੂੰ 30,000 ਰੁਪਏ ਵਾਪਸ ਕਰ ਦਿੱਤੇ ਸਨ। ਜਦੋਂ ਕਿ ਬਕਾਇਆ 20,000 ਰੁਪਏ ਦੇ ਬਦਲੇ 'ਚ ਔਰਤ ਬਿੰਦਰ ਕੌਰ ਨੇ ਆਪਣੇ ਪਤੀ ਤੋਂ ਤਿੰਨ ਮਰਲੇ ਜ਼ਮੀਨ ਦੀ ਮੰਗ ਕਰ ਰਹੀ ਸੀ। ਉਹ ਹਰ ਰੋਜ਼ ਉਸ ਦੇ ਪਤੀ ਨੂੰ ਪ੍ਰੇਸ਼ਾਨ ਕਰਨ ਲੱਗੀ। ਇਸ ਤੋਂ ਦੁਖੀ ਹੋ ਕੇ ਉਸ ਦੇ ਪਤੀ ਨੇ 28 ਅਗਸਤ ਨੂੰ ਜ਼ਹਿਰੀਲੀ ਦਵਾਈ ਪੀ ਲਈ। ਜਿਸ ਕਾਰਨ ਜਦੋਂ ਉਸ ਦੀ ਸਿਹਤ ਵਿਗੜ ਗਈ ਤਾਂ ਉਸ ਨੂੰ ਕਸਬੇ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ- ਕੁੜੀ ਦੀ ਫਾਹੇ ਨਾਲ ਲਟਕਦੀ ਮਿਲੀ ਲਾਸ਼, ਪਿਓ ਨੇ ਕਿਹਾ ਮੇਰੀ ਪਤਨੀ ਨੇ ਭਾਬੀਆਂ ਨਾਲ ਮਿਲ ਕੀਤਾ ਕਤਲ
ਉਸ ਦੇ ਪਤੀ ਦੀ ਹਾਲਤ ਜ਼ਿਆਦਾ ਗੰਭੀਰ ਹੋਣ 'ਤੇ ਉਸ ਨੂੰ ਬਠਿੰਡਾ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ 2 ਸਤੰਬਰ ਦੀ ਰਾਤ ਨੂੰ ਉਸ ਦੇ ਪਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੂੰ ਮਾਮਲੇ ਦੀ ਜਾਣਕਾਰੀ ਦੇਣ ਤੇ ਬਿਆਨਾਂ ਦੇ ਆਧਾਰ 'ਤੇ ਔਰਤ ਬਿੰਦਰ ਕੌਰ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ। ਹੁਣ ਮੁਲਜ਼ਮ ਔਰਤ ਬਿੰਦਰ ਕੌਰ ਦੀ ਗ੍ਰਿਫ਼ਤਾਰੀ ਲਈ ਪੁਲਸ ਵੱਲੋਂ ਛਾਪੇ ਮਾਰੀ ਕੀਤੀ ਜਾ ਰਹੀ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8