ਆਰਥਿਕ ਤੰਗੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲੈਕੇ ਕੀਤੀ ਖ਼ੁਦਕੁਸ਼ੀ

04/27/2022 9:54:29 AM

ਤਪਾ ਮੰਡੀ (ਸ਼ਾਮ,ਗਰਗ) : ਪਿੰਡ ਢਿਲਵਾਂ ਦੀ ਮਾਨਾ ਪੱਤੀ ‘ਚ ਵਿਅਕਤੀ ਨੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋਕੇ ਫਾਹਾ ਲੈਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀ ਜਾਣਕਾਰੀ ਮਿਲੀ ਹੈ। ਇਸ ਸੰਬੰਧੀ ਮ੍ਰਿਤਕ ਜੁਗਰਾਜ ਸਿੰਘ ਦੇ ਭਤੀਜੇ ਰਵੀ ਸਿੰਘ ਵਾਸੀ ਢਿਲਵਾਂ ਨੇ ਦੱਸਿਆ ਕਿ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਵਿਦੇਸ਼ ‘ਚ ਵੀ ਗਿਆ ਸੀ ਪਰ ਕੰਮ ਨਾ ਮਿਲਣ ਕਾਰਨ ਵਾਪਸ ਆ ਗਿਆ ਸੀ। ਹੁਣ ਇਥੇ ਰਹਿਣ ਕਾਰਨ ਕੋਈ ਕੰਮ ਨਾ ਮਿਲਣ ਕਾਰਨ ਅਤੇ ਆਰਥਿਕ ਤੰਗੀ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਸਰਕਾਰੀ ਅਤੇ ਪ੍ਰਾਈਵੇਟ 5 ਲੱਖ ਰੁਪਏ ਦੇ ਕਰੀਬ ਕਰਜ਼ਾ ਦੇਣਾ ਸੀ ਅਤੇ ਉਸ ਦੀ ਕੋਈ ਜ਼ਮੀਨ ਵੀ ਨਹੀਂ ਹੈ। ਮ੍ਰਿਤਕ ਦੀ ਮਾਤਾ ਵੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਅਤੇ ਪਤਨੀ ਤਲਾਕ ਦੇਕੇ ਚਲੀ ਗਈ ਸੀ।

ਇਹ ਵੀ ਪੜ੍ਹੋ : 10ਵੀਂ ਦੇ ਵਿਦਿਆਰਥੀ ਨੇ ਪੱਖੇ ਨਾਲ ਫਾਹਾ ਲੈ ਕੀਤੀ ਖ਼ੁਦਕੁਸ਼ੀ

ਮ੍ਰਿਤਕ ਦੇ ਭਤੀਜੇ ਰਵੀ ਸਿੰਘ ਦਾ ਕਹਿਣਾ ਹੈ ਕਿ 2 ਭਰਾਵਾਂ ਦੀ ਇਕਲੌਤੀ ਭੈਣ ਹੋਣ ਕਾਰਨ ਛੋਟੇ ਭਰਾ ਦੀ ਕਈ ਸਾਲ ਪਹਿਲਾਂ ਸਕੂਲ ‘ਚ ਬਲੈਕ ਬੋਰਡ ਡਿੱਗਣ ਕਾਰਨ ਮੌਤ ਹੋ ਗਈ ਸੀ। ਅੱਜ ਸਾਮ 7 ਵਜੇ ਦੇ ਕਰੀਬ ਜਦ ਇਸ ਦੀ ਮਾਤਾ ਬੀਮਾਰ ਹੋਣ ਕਾਰਨ ਲੜਕੀ ਕੋਲ ਗਈ ਹੋਈ ਸੀ ਅਤੇ ਪਿਤਾ ਪਸ਼ੂਆਂ ਦਾ ਵਪਾਰ ਕਰਦਾ ਹੈ। ਸ਼ਾਮ ਨੂੰ ਪਿਤਾ ਨੇ ਸਬਜ਼ੀ ਲਿਆ ਕੇ ਉਸ ਨੂੰ ਰਾਤ ਦਾ ਖਾਣ ਬਣਾਉਣ ਲਈ ਕਹਿ ਕੇ ਆਪ ਪਸ਼ੂਆਂ ਨੂੰ ਦੇਖਣ ਚਲਾ ਗਿਆ ਪਰ ਜਦੋਂ ਉਸਦਾ ਪਿਤਾ ਘਰ ਆਇਆ ਤਾਂ ਉਹ ਘਰ ਨਹੀਂ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪਿਤਾ ਚੱਟਣੀ ਨਾਲ ਰੋਟੀ ਖਾ ਕੇ ਸੌਣ ਲੱਗਾ ਤਾਂ ਉਸ ਨੇ ਕਮਰੇ ’ਚ ਜਾ ਕੇ ਦੇਖਿਆ ਕਿ ਜੁਗਰਾਜ ਸਿੰਘ ਛੱਤ ‘ਚ ਪਾਏ ਗਾਰਡਰ ‘ਚ ਰੱਸਾ ਪਾਕੇ ਲਟਕ ਰਿਹਾ ਸੀ।

ਇਹ ਵੀ ਪੜ੍ਹੋ : ਅਬੋਹਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਤੇਲ ਟੈਂਕਰ ਨੇ ਦਰੜੇ 3 ਮੋਟਰਸਾਈਕਲ ਸਵਾਰ

ਜਦੋਂ ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਨੂੰ ਫਾਹਾ ਲੈਣ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਆਂਢ ਗੁਆਂਢੀਆਂ ਅਤੇ ਪੁਲਸ ਤਪਾ ਨੂੰ ਸੂਚਨਾ ਦਿੱਤੀ ਅਤੇ ਛੱਤ ਨਾਲ ਲਟਕ ਰਹੀ ਲਾਸ਼ ਨੂੰ ਹੇਠਾਂ ਉਤਾਰਿਆ। ਘਟਨਾ ਦਾ ਪਤਾ ਲੱਗਦੇ ਹੀ ਮਹਿਲਾ ਥਾਣੇਦਾਰ ਰੇਣੂ ਪਰੋਚਾ ਦੀ ਅਗਵਾਈ ‘ਚ ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚਕੇ ਲਾਸ਼ ਨੂੰ ਕਬਜੇ ‘ਚ ਲੈਕੇ ਮੋਰਚਰੀ ਰੂਮ ਬਰਨਾਲਾ ਭੇਜ ਦਿੱਤਾ। ਪੁਲਸ ਨੇ ਮ੍ਰਿਤਕ ਜੁਗਰਾਜ ਸਿੰਘ ਦੇ ਪਿਤਾ ਜੋਗਿੰਦਰ ਸਿੰਘ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕਰਦਿਆ ਲਾਸ਼ ਪੋਸਟ ਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ ਹੈ। ਪਿੰਡ ਦੇ ਲੋਕਾਂ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੂੰ ਮੁਆਵਜਾ ਦਿੱਤਾ ਜਾਵੇ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
 


Anuradha

Content Editor

Related News