ਆੜਤੀਏ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ, 2 ਗ੍ਰਿਫ਼ਤਾਰ

05/18/2022 4:15:01 PM

ਮਾਨਸਾ (ਚਾਹਲ) : ਮਾਨਸਾ ਦੇ ਪਿੰਡ ਕੁਲਰੀਆਂ ਦੇ ਨੌਜਵਾਨ ਕਿਸਾਨ ਜਗਜੀਤ ਸਿੰਘ ਨੇ ਆੜਤੀਏ ਤੋਂ ਤੰਗ ਪ੍ਰੇਸ਼ਾਨ ਹੋ ਕੇ 22 ਅਪ੍ਰੈਲ ਨੂੰ ਖੁਦਕੁਸ਼ੀ ਕਰ ਲਈ ਸੀ, ਜਿਸ ’ਤੇ ਪੁਲਸ ਨੇ ਚਾਰ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ। ਦੋ ਨਾਮਜ਼ਦ ਲੋਕਾਂ ਦੀ ਗ੍ਰਿਫ਼ਤਾਰੀ ਪਰਿਵਾਰ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਕੁਲਰੀਆਂ ਚੌਂਕੀ ਦੇ ਘਿਰਾਓ ਤੋਂ ਬਾਅਦ ਹੋ ਗਈ ਸੀ ਪਰ ਬਾਕੀ ਦੋ ਨਾਮਜ਼ਦ ਲੋਕਾਂ ਦੀ ਗ੍ਰਿਫ਼ਤਾਰੀ ਲਈ ਸਯੁੰਕਤ ਕਿਸਾਨ ਮੋਰਚੇ ਵੱਲੋਂ SSP ਦਫਤਰ ਦੇ ਬਾਹਰ ਧਰਨਾ ਲਗਾਕੇ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਜੇਕਰ ਪੁਲਸ ਪ੍ਰਸ਼ਾਸਨ ਵੱਲੋਂ ਬਾਕੀ ਰਹਿੰਦੇ ਦੋ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ 26 ਮਈ ਨੂੰ ਸਿਹਤ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਬਠਿੰਡਾ ਵਿਖੇ ਹਨੂਮਾਨ ਚਾਲੀਸਾ ਦੀ ਬੇਅਦਬੀ, ਪਾਠ ਅਗਨ ਭੇਟ ਕਰ ਕਿਲੇ ਦੇ ਕੋਲ ਸੁੱਟੇ ਪੰਨੇ

ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ, ਰਾਮਫਲ ਸਿੰਘ ਅਤੇ ਬਲਵੀਰ ਕੌਰ ਨੇ ਕਿਹਾ ਕਿ ਪਿੰਡ ਕੁਲਰੀਆਂ ਦੇ ਨੌਜਵਾਨ ਕਿਸਾਨ ਵੱਲੋਂ ਆੜ੍ਹਤੀਏ ਤੋਂ ਤੰਗ ਹੋ ਕੇ ਖੁਦਕੁਸ਼ੀ ਕਰ ਲਈ ਗਈ ਸੀ ਕਿਉਂਕਿ ਆੜਤੀਏ ਵੱਲੋਂ ਕਿਸਾਨ ਦੇ ਖ਼ਿਲਾਫ਼ ਅਦਾਲਤ ’ਚ ਚੈੱਕ ਲਗਾਏ ਗਏ ਸਨ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਭਾਰਤੀਆਂ ਸਮੇਤ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਕ ਮਹੀਨਾ ਬੀਤ ਜਾਣ ਦੇ ਬਾਵਜੂਦ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਜਿਸ ਦੇ ਰੋਸ ਵਜੋਂ ਅੱਜ ਐੱਸ.ਐੱਸ.ਪੀ. ਦਫ਼ਤਰ ਅੱਗੇ ਧਰਨਾ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਸ ਪ੍ਰਸ਼ਾਸਨ ਵੱਲੋਂ ਬਾਕੀ ਰਹਿੰਦੇ ਦੋ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ 26 ਮਈ ਨੂੰ ਸਿਹਤ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਬਠਿੰਡਾ 'ਚ ਕਲਯੁੱਗੀ ਪਿਓ ਦਾ ਕਾਰਾ, 4 ਸਾਲਾ ਧੀ ਦੇ ਸਿਰ 'ਚ ਲੋਹੇ ਦੀ ਰਾਡ ਮਾਰ ਕੀਤਾ ਕਤਲ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News