ਤੇਜ਼ ਰਫ਼ਤਾਰ ਟਰੱਕ ਨੇ ਟਰੈਕਟਰ ਨੂੰ ਮਾਰੀ ਟੱਕਰ, ਇਕ ਦੀ ਮੌਤ

Friday, Apr 19, 2024 - 06:30 PM (IST)

ਤੇਜ਼ ਰਫ਼ਤਾਰ ਟਰੱਕ ਨੇ ਟਰੈਕਟਰ ਨੂੰ ਮਾਰੀ ਟੱਕਰ, ਇਕ ਦੀ ਮੌਤ

ਮੋਗਾ (ਆਜ਼ਾਦ) : ਬੁੱਘੀਪੁਰਾ ਬਾਈਪਾਸ ਦੇ ਕੋਲ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿਚ ਆਉਣ ਕਾਰਣ ਟਰੈਕਟਰ ਚਾਲਕ ਗੁਰਬਚਨ ਸਿੰਘ (35) ਨਿਵਾਸੀ ਪਿੰਡ ਰੇੜਵਾਂ ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੋਕਲ ਪੁਆਇੰਟ ਪੁਲਸ ਚੌਂਕੀ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਸਵਰਨ ਸਿੰਘ ਨਿਵਾਸੀ ਪਿੰਡ ਰੇੜਵਾਂ ਦੇ ਬਿਆਨਾਂ ’ਤੇ ਟਰੱਕ ਚਾਲਕ ਮਲਕੀਤ ਸਿੰਘ ਨਿਵਾਸੀ ਪਿੰਡ ਵਲਟੋਹਾ ਖ਼ਿਲਾਫ਼ ਥਾਣਾ ਸਿਟੀ ਮੋਗਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਸ ਨੇ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਹੈ, ਜਦਕਿ ਟਰੱਕ ਚਾਲਕ ਭੱਜਣ ਵਿਚ ਸਫਲ ਹੋ ਗਿਆ। ਉਨ੍ਹਾਂ ਦੱਸਿਆ ਕਿ ਗੁਰਬਚਨ ਸਿੰਘ ਆਪਣੇ ਟਰੈਕਟਰ-ਟਰਾਲੀ ’ਤੇ ਬਰਨਾਲੇ ਵਾਲੇ ਪਾਸੇ ਤੋਂ ਆ ਰਿਹਾ ਸੀ, ਜਦੋਂ ਉਹ ਬੁੱਘੀਪੁਰਾ ਫਾਟਕਾਂ ਕੋਲ ਪੁੱਜਾ ਤਾਂ ਪਿੱਛੋਂ ਇਕ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰੀ, ਜਿਸ ਨਾਲ ਉਸ ਦਾ ਟਰੈਕਟਰ ਬੇਕਾਬੂ ਹੋ ਕੇ ਅੱਗੇ ਜਾ ਟਕਰਾਇਆ। ਇਸ ਹਾਦਸੇ ਵਿਚ ਉਹ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਸਮਾਜ ਸੇਵਾ ਸੁਸਾਇਟੀ ਵੱਲੋਂ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਟਰੱਕ ਚਾਲਕ ਦੀ ਤਲਾਸ਼ ਜਾਰੀ ਹੈ।


author

Anuradha

Content Editor

Related News