ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
Monday, Nov 02, 2026 - 01:45 PM (IST)
ਰਾਜਪੁਰਾ (ਚਾਵਲਾ) : ਬੀਤੇ ਦਿਨ ਪਿੰਡ ਸਲੇਮਪੁਰ ਸ਼ੇਖਾਂ ਨੇੜੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ। ਪੁਲਸ ਨੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਸਬੰਧੀ ਝਰਮਲ ਸਿੰਘ ਵਾਸੀ ਸਲੇਮਪੁਰ ਸ਼ੇਖਾਂ ਨੇ ਥਾਣਾ ਸ਼ੰਭੂ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਦੱਸਿਆ ਕਿ ਬੀਤੇ ਦਿਨ ਉਸ ਦਾ ਚਚੇਰਾ ਭਰਾ ਬਲਵਿੰਦਰ ਸਿੰਘ ਵਾਸੀ ਸਲੇਮਪੁਰ ਸ਼ੇਖਾਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਸਥਿਤ ਕੰਟੇਨਰ ਫੈਕਟਰੀ ਨੇੜੇ ਜਾ ਰਿਹਾ ਸੀ।
ਇਸ ਦੌਰਾਨ ਕੰਟੇਨਰ ਲੱਦੇ ਇਕ ਟਰੱਕ ਦੇ ਚਾਲਕ ਨੇ ਲਾਪ੍ਰਵਾਹੀ ਅਤੇ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਂਦਿਆਂ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਉਸ ਦੇ ਤਾਇਆ ਦੇ ਪੁੱਤਰ ਬਲਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਨੇ ਟਰੱਕ ਚਾਲਕ ਅਮਰੀਸ਼ ਵਾਸੀ ਯੂ. ਪੀ. ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
