ਟਰੱਕ ਹੇਠਾਂ ਆ ਕੇ 3 ਬੱਚੀਆਂ ਦੇ ਮਜ਼ਦੂਰ ਪਿਤਾ ਦੀ ਮੌਤ

01/15/2021 5:25:32 PM

ਮੋਗਾ (ਵਿਪਨ, ਅਜ਼ਾਦ) - ਅੱਜ ਸਵੇਰੇ ਰੇਲਵੇ ਸਟੇਸ਼ਨ ਮੋਗਾ ’ਤੇ ਚੌਲਾਂ ਨਾਲ ਭਰੇ ਇਕ ਟਰੱਕ ਦੀ ਲਪੇਟ ਵਿਚ ਆਉਣ ਕਾਰਣ ਸੋਨੀ (38) ਨਿਵਾਸੀ ਪਿੰਡ ਸਿੰਘਾਂਵਾਲਾ ਦੀ ਦਰਦਨਾਕ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਵਿਅਕਤੀ 3 ਬੱਚਿਆਂ ਦਾ ਪਿਤਾ ਹੈ। ਹਾਦਸੇ ਦੀ ਜਾਣਕਾਰੀ ਮਿਲਣ ’ਤੇ ਡੀ.ਐੱਸ.ਪੀ ਮੋਗਾ, ਥਾਣਾ ਰੇਲਵੇ ਦੇ ਇੰਚਾਰਜ਼ ਜਸਵੀਰ ਸਿੰਘ, ਥਾਣੇਦਾਰ ਨਰੇਸ਼ ਕੁਮਾਰੀ, ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਜਗਮੋਹਨ ਸਿੰਘ ਅਤੇ ਹੋਰ ਪੁਲਸ ਅਧਿਕਾਰੀ ਮੌਕੇ ’ਤੇ ਪੁੱਜੇ। ਮਾਮਲੇ ਦੀ ਜਾਂਚ ਕਰਦੇ ਹੋਏ ਉਨ੍ਹਾਂ ਨੇ ਲੋਕਾਂ ਤੋਂ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੱਤੀ ਅਤੇ ਟਰੱਕ ਚਾਲਕ ਨੂੰ ਕਾਬੂ ਕਰ ਲਿਆ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ

ਇਸ ਮੌਕੇ ਗੁੱਸੇ ਵਿਚ ਆਏ ਲੋਕਾਂ ਨੇ ਨਾਅਰੇਬਾਜ਼ੀ ਵੀ ਕੀਤੀ ਅਤੇ ਧਰਨਾਂ ਵੀ ਲਗਾਇਆ। ਉਨ੍ਹਾਂ ਮੰਗ ਕੀਤੀ ਕਿ ਗਰੀਬ ਮਜ਼ਦੂਰ ਦੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ ਅਤੇ ਰੇਲਵੇ ਪਲੇਟੀ ਨੂੰ ਇੱਥੋਂ ਬਦਲਣ ਦੀ ਵੀ ਮੰਗ ਕੀਤੀ ਕਿਉਂਕਿ ਇਸ ਤੋਂ ਪਹਿਲਾਂ ਵੀ 20 ਨਵੰਬਰ ਨੂੰ ਰੇਲਵੇ ਫਾਟਕਾਂ ਦੇ ਕੋਲ ਟਰੱਕ ਦੀ ਲਪੇਟ ’ਚ ਆਉਣ ਕਾਰਣ ਇਕ ਅਧਿਆਪਕਾਂ ਗਰਿਮਾ ਦੀ ਮੌਤ ਹੋਈ ਸੀ। ਉਸਦੀ ਕੁੜੀ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਈ ਸੀ। ਲੋਕਾਂ ਨੇ ਉਸ ਵੇਲੇ ਵੀ ਪ੍ਰਸ਼ਾਸਨ ਖਿਲਾਫ਼ ਧਰਨਾ ਲਾ ਕੇ ਮੰਗ ਕੀਤੀ ਸੀ ਕਿ ਭਾਰੀ ਆਵਾਜਾਈ ਨੂੰ ਬੰਦ ਕੀਤਾ ਜਾਵੇ, ਜਿਸ ਉਪਰੰਤ ਡਿਪਟੀ ਕਮਿਸ਼ਨਰ ਮੋਗਾ ਵੱਲੋਂ ਟਰੱਕਾਂ ਦੀ ਆਵਾਜਾਈ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਗਿਆ ਸੀ।

ਪੜ੍ਹੋ ਇਹ ਵੀ ਖ਼ਬਰ - Health Tips : ਸਰਵਾਈਕਲ ਤੇ ਗਰਦਨ ’ਚ ਹੋਣ ਵਾਲੇ ਦਰਦ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਪੜ੍ਹੋ ਇਹ ਖ਼ਬਰ 

ਅੱਜ ਐੱਫ.ਸੀ.ਆਈ ਮੋਗਾ ਦਾ ਇਕ ਮਜ਼ਦੂਰ ਸੋਨੀ ਪੁੱਤਰ ਜਗਤਾਰ ਸਿੰਘ ਆਪਣੇ ਮੋਟਰ ਸਾਈਕਲ ’ਤੇ ਸਟੇਸ਼ਨ ਵੱਲੋਂ ਬਾਹਰ ਆ ਰਿਹਾ ਸੀ। ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ। ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਉਹ ਮ੍ਰਿਤਕ ਦੇ ਵਾਰਿਸਾਂ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਦੇ ਹਵਾਲਾ ਕੀਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - Health Tips: ਸਵੇਰੇ ਉੱਠਦੇ ਸਾਰ ਕੀ ਤੁਹਾਡੇ ਮੂੰਹ ‘ਚੋਂ ਵੀ ਆਉਂਦੀ ਹੈ ‘ਬਦਬੂ’? ਜਾਣੋ ਕਾਰਨ ਅਤੇ ਘਰੇਲੂ ਨੁਸਖ਼ੇ


rajwinder kaur

Content Editor

Related News