ਟਰੱਕ ਆਪਰੇਟਰਾਂ ਨੇ ਚੰਨੀ ਸਰਕਾਰ ਤੋਂ ਕੀਤੀ ਯੂਨੀਅਨਾਂ ਬਹਾਲ ਕਰਨ ਦੀ ਮੰਗ

12/02/2021 9:19:33 PM

ਭਵਾਨੀਗੜ੍ਹ (ਵਿਕਾਸ)- ਸਮੁੱਚੇ ਪੰਜਾਬ ਦੀਆਂ ਭੰਗ ਕੀਤੀਆਂ ਟਰੱਕ ਯੂਨੀਅਨਾਂ ਨੂੰ ਬਹਾਲ ਕਰਵਾਉਣ ਲਈ ਅੱਜ ਇੱਥੇ ਟਰੱਕ ਆਪਰੇਟਰਾਂ ਦਾ ਵੱਡਾ ਇਕੱਠ ਕੀਤਾ ਗਿਆ। ਇਸ ਮੌਕੇ ਟਰੱਕ ਯੂਨੀਅਨ ਦੇ ਜ਼ਿਲਾ ਸੰਗਰੂਰ ਦੇ ਪ੍ਰਧਾਨ ਵਿਪਨ ਕੁਮਾਰ ਸ਼ਰਮਾ, ਭਵਾਨੀਗੜ੍ਹ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਗੁਰਤੇਜ ਸਿੰਘ ਝਨੇੜੀ ਤੇ ਜਗਮੀਤ ਸਿੰਘ ਭੋਲਾ ਬਲਿਆਲ ਨੇ ਕਿਹਾ ਕਿ 2017 'ਚ ਪੰਜਾਬ ਵਿੱਚ ਜਦੋਂ ਕਾਂਗਰਸ ਦੀ ਸਰਕਾਰ ਬਣੀ ਸੀ ਤਾਂ ਉਸ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਪੰਜਾਬ ਦੀਆਂ ਟਰੱਕ ਯੂਨੀਅਨਾਂ ਭੰਗ ਕਰ ਦਿੱਤੀਆਂ ਸਨ। ਜਿਸ ਕਾਰਨ ਟਰੱਕ ਆਪਰੇਟਰਾਂ ਵਿਚ ਭਾਰੀ ਰੋਸ ਫੈਲ ਗਿਆ ਸੀ ਪਰ ਹੁਣ ਜਦੋਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਤਾਂ ਟਰੱਕ ਆਪਰੇਟਰਾਂ ਨੂੰ ਚੰਨੀ ਸਰਕਾਰ ਤੋਂ ਕਾਫੀ ਉਮੀਦਾਂ ਹਨ।

ਇਹ ਖ਼ਬਰ ਪੜ੍ਹੋ- ਵਾਨਖੇੜੇ ਸਟੇਡੀਅਮ 'ਚ 5 ਸਾਲ ਬਾਅਦ ਹੋਵੇਗੀ ਟੈਸਟ ਕ੍ਰਿਕਟ ਦੀ ਵਾਪਸੀ, ਅਜਿਹਾ ਹੈ ਭਾਰਤ ਦਾ ਰਿਕਾਰਡ


ਜਿਸ ਕਰਕੇ ਉਹ ਲਗਾਤਾਰ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਤੋਂ ਟਰੱਕ ਯੂਨੀਅਨਾਂ ਨੂੰ ਬਹਾਲ ਕਰਨ ਦੀ ਮੰਗ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਭਰ 'ਚ ਪਹਿਲੇ ਨੰਬਰ 'ਤੇ ਜਾਣੀ ਜਾਂਦੀ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਸਮੂਹ ਟਰੱਕ ਆਪਰੇਟਰਾਂ ਨੇ ਮੰਗ ਰੱਖੀ ਹੈ ਕਿ ਪੰਜਾਬ ਸਰਕਾਰ ਪੂਰੇ ਪੰਜਾਬ ਦੀਆਂ ਟਰੱਕ ਯੂਨੀਅਨਾਂ ਨੂੰ ਜਲਦ ਤੋਂ ਜਲਦ ਬਹਾਲ ਕਰੇ ਤਾਂ ਜੋ ਆਪਰੇਟਰਾਂ ਨੂੰ ਰਾਹਤ ਮਿਲ ਸਕੇ। ਇਸ ਮੌਕੇ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਸੁਖਜਿੰਦਰ ਸਿੰਘ ਬਿੱਟੂ, ਨਰਿੰਦਰ ਸਿੰਘ ਸਾਬਕਾ ਸਰਪੰਚ, ਗੋਗੀ ਚੱਠਾ ਨਰੈਣਗੜ੍ਹ, ਕੁਲਦੀਪ ਸਿੰਘ ਚਹਿਲ, ਕੁਲਵਿੰਦਰ ਸਿੰਘ ਭੱਟੀਵਾਲ, ਅਮਰਜੀਤ ਸਿੰਘ ਚਹਿਲ, ਲਾਲੀ ਫੱਗੂਵਾਲਾ ਸਮੇਤ ਵੱਡੀ ਗਿਣਤੀ ਵਿਚ ਟਰੱਕ ਆਪਰੇਟਰ ਮੌਜੂਦ ਸਨ।

ਇਹ ਖ਼ਬਰ ਪੜ੍ਹੋ- ਦੱਖਣੀ ਅਫਰੀਕਾ ਨੇ ਕੁਆਲੀਫਿਕੇਸ਼ਨ ਮੈਚ 'ਚ ਪਾਕਿਸਤਾਨ ਨੂੰ ਹਰਾਇਆ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

Gurdeep Singh

This news is Content Editor Gurdeep Singh