ਫਲਾਈਓਵਰ ‘ਤੇ ਪਲਟਿਆ ਟਰੱਕ, ਕਣਕ ਦੀਆਂ ਬੋਰੀਆਂ ਡਿੱਗੀਆਂ ਹੇਠਾਂ, ਨੁਕਸਾਨੇ ਗਏ ਕਈ ਵਾਹਨ

Sunday, Feb 15, 2026 - 12:17 PM (IST)

ਫਲਾਈਓਵਰ ‘ਤੇ ਪਲਟਿਆ ਟਰੱਕ, ਕਣਕ ਦੀਆਂ ਬੋਰੀਆਂ ਡਿੱਗੀਆਂ ਹੇਠਾਂ, ਨੁਕਸਾਨੇ ਗਏ ਕਈ ਵਾਹਨ

ਲੁਧਿਆਣਾ (ਵਿਜੇ)- ਲੁਧਿਆਣਾ ਦੇ ਭਾਰਤ ਨਗਰ ਚੌਂਕ ਫਲਾਈਓਵਰ 'ਤੇ ਐਤਵਾਰ ਸਵੇਰੇ ਇੱਕ ਓਵਰਲੋਡਡ ਟਰੱਕ ਪਲਟ ਜਾਣ ਕਾਰਨ ਹੜਕੰਪ ਮਚ ਗਿਆ। ਹਾਦਸੇ ਦੌਰਾਨ ਟਰੱਕ ਵਿੱਚ ਭਰੀ ਕਣਕ ਦੀਆਂ ਬੋਰੀਆਂ ਫਲਾਈਓਵਰ ਤੋਂ ਹੇਠਾਂ ਡਿੱਗ ਗਈਆਂ, ਜਿਸ ਨਾਲ ਹੇਠਾਂ ਲੰਘ ਰਹੀਆਂ ਗੱਡੀਆਂ ਅਤੇ ਮੋਟਰਸਾਈਕਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ।

ਇਹ ਵੀ ਪੜ੍ਹੋ-ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ ਜ਼ਿਲ੍ਹਿਆਂ 'ਚ...

ਪ੍ਰਤੱਖਦਰਸ਼ੀਆਂ ਮੁਤਾਬਕ ਇਹ ਘਟਨਾ ਕਰੀਬ ਸਵਾ 8 ਵਜੇ ਵਾਪਰੀ। ਲੋਕਾਂ ਦਾ ਕਹਿਣਾ ਹੈ ਕਿ ਬੋਰੀਆਂ ਦੇ ਢੇਰ ਹੇਠਾਂ ਕੋਈ ਵਿਅਕਤੀ ਦੱਬਿਆ ਹੋ ਸਕਦਾ ਹੈ, ਹਾਲਾਂਕਿ ਇਸ ਬਾਰੇ ਅਧਿਕਾਰਿਕ ਤੌਰ ‘ਤੇ ਹਜੇ ਕੁਝ ਵੀ ਪੁਸ਼ਟੀ ਨਹੀਂ ਕੀਤੀ ਗਈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਸਥਾਨਕ ਲੋਕਾਂ ਨੇ ਦੱਸਿਆ ਕਿ ਸਵਾ 9 ਵਜੇ ਤੱਕ ਵੀ ਕੋਈ ਪੁਲਸ ਅਧਿਕਾਰੀ ਮੌਕੇ ‘ਤੇ ਨਹੀਂ ਪਹੁੰਚਿਆ ਸੀ, ਜਦਕਿ 112 ਨੰਬਰ ‘ਤੇ ਸੂਚਨਾ ਵੀ ਦਿੱਤੀ ਗਈ ਸੀ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਟਰੱਕ ਡਰਾਈਵਰ ਹਾਦਸੇ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਇਕੋ ਘਰ 'ਚ ਵਿਛੇ 2  ਸੱਥਰ, ਦੋ ਭਰਾਵਾਂ ਦੀ ਦਰਦਨਾਕ ਮੌਤ

ਹਾਦਸੇ ਕਾਰਨ ਆਸ-ਪਾਸ ਦੀਆਂ ਦੁਕਾਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਪ੍ਰਭਾਵਿਤ ਲੋਕਾਂ ਨੇ ਪ੍ਰਸ਼ਾਸਨ ਕੋਲ ਅਪੀਲ ਕੀਤੀ ਹੈ ਕਿ ਜਿਨ੍ਹਾਂ ਦੀਆਂ ਗੱਡੀਆਂ ਅਤੇ ਦੁਕਾਨਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾਵੇ ਅਤੇ ਟਰੱਕ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਲਾਤ ਨੂੰ ਕਾਬੂ ਵਿੱਚ ਕਰਨ ਦੀ ਕੋਸ਼ਿਸ਼ ਜਾਰੀ ਹੈ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਆਰਮੀ ਗੱਡੀ ਨੇ ਆਟੋ ਨੂੰ ਮਾਰੀ ਜ਼ੋਰਦਾਰ ਟੱਕਰ, 2 ਲੋਕਾਂ ਦੀ ਮੌਕੇ 'ਤੇ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News