ਟਿਊਸ਼ਨ ਪੜ੍ਹਨ ਗਈ ਨਾਬਾਲਿਗ ਵਿਦਿਆਰਥਣ ਨਾਲ ਕੀਤੀ ਗੰਦੀ ਕਰਤੂਤ, ਪੁਲਸ ਨੇ ਮੁਲਜ਼ਮ ਕੀਤਾ ਗ੍ਰਿਫ਼ਤਾਰ

12/27/2023 12:59:10 AM

ਚੰਡੀਗੜ੍ਹ (ਸੁਸ਼ੀਲ) : ਟਿਊਸ਼ਨ ਜਾ ਰਹੀ 14 ਸਾਲਾ ਨਾਬਾਲਿਗਾ ਨੂੰ ਅਗਵਾ ਕਰ ਕੇ ਜ਼ਬਰ-ਜ਼ਨਾਹ ਕਰਨ ਵਾਲੇ ਮੁਲਜ਼ਮ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸ਼ਿਕਾਇਤ ਮਿਲਦਿਆਂ ਹੀ ਸੈਕਟਰ-39 ਥਾਣਾ ਪੁਲਸ ਨੇ ਨਵਾਂਗਾਓਂ ਵਿਚ ਛਾਪੇਮਾਰੀ ਕਰ ਕੇ ਅਗਵਾਕਾਰ ਨੂੰ ਫੜ ਲਿਆ ਅਤੇ ਨਾਬਾਲਿਗ ਲੜਕੀ ਨੂੰ ਛੁਡਵਾਇਆ। ਪੁਲਸ ਨੇ ਨਾਬਾਲਿਗਾ ਦਾ ਸੈਕਟਰ-16 ਜਨਰਲ ਹਸਪਤਾਲ ਵਿਚ ਮੈਡੀਕਲ ਕਰਵਾਇਆ। ਥਾਣਾ ਪੁਲਸ ਨੇ ਮਲੋਆ ਕਾਲੋਨੀ ਦੇ ਰਹਿਣ ਵਾਲੇ ਮੁਹੰਮਦ ਅਮਾਨ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸਨੂੰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ।

ਇਹ ਵੀ ਪੜ੍ਹੋ- ਭਰਾ ਦੇ ਜਨਮਦਿਨ ਲਈ ਕੇਕ ਲੈਣ ਗਈ ਕੁੜੀ ਬਣ ਗਈ ਲੁਟੇਰਿਆਂ ਦਾ ਸ਼ਿਕਾਰ, ਖੋਹ ਲਏ ਮੋਬਾਇਲ ਤੇ ਨਕਦੀ

ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਪਰਿਵਾਰਕ ਮੈਂਬਰਾਂ ਨੇ ਦੱਸਿਆ ਸੀ ਕਿ ਕੁੜੀ ਸ਼ਾਮ ਨੂੰ ਟਿਊਸ਼ਨ ਪੜ੍ਹਨ ਲਈ ਗਈ ਸੀ ਪਰ ਵਾਪਸ ਨਹੀਂ ਆਈ। ਇਸ ਤੋਂ ਬਾਅਦ ਜਦੋਂ ਟਿਊਸ਼ਨ ’ਤੇ ਜਾ ਕੇ ਪਤਾ ਕੀਤਾ ਤਾਂ ਸਾਹਮਣੇ ਆਇਆ ਕਿ ਉਹ ਟਿਊਸ਼ਨ ’ਤੇ ਪਹੁੰਚੀ ਹੀ ਨਹੀਂ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕੁੜੀ ਦੀਆਂ ਸਹੇਲੀਆਂ ਨੂੰ ਫੋਨ ਕਰ ਕੇ ਪਤਾ ਕੀਤਾ, ਇਸ ਦੇ ਨਾਲ ਹੀ ਟਿਊਸ਼ਨ ਦੇ ਨੇੜੇ ਰਹਿੰਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ ਪਰ ਕੁਝ ਨਹੀਂ ਲੱਗਾ। ਇਸ ਤੋਂ ਬਾਅਦ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ। ਪੁਲਸ ਨੇ ਪਹਿਲਾਂ ਅਗਵਾ ਦੀ ਧਾਰਾ ਤਹਿਤ ਕੇਸ ਦਰਜ ਕੀਤਾ ਸੀ।

ਇਹ ਵੀ ਪੜ੍ਹੋ- ਸਕੂਟਰੀ ਚਲਾ ਰਹੇ 10 ਸਾਲਾ ਮੁੰਡੇ ਦਾ ਟ੍ਰੈਫਿਕ ਪੁਲਸ ਨੇ ਕੀਤਾ ਚਲਾਨ, ਉਮਰ ਜਾਣ ਖੁਦ ਅਧਿਕਾਰੀ ਵੀ ਰਹਿ ਗਏ ਹੈਰਾਨ

ਥਾਣਾ-39 ਦੇ ਐੱਸ.ਐੱਚ.ਓ. ਨਰਿੰਦਰ ਪਟਿਆਲ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮਾਂ ਦੀ ਭਾਲ ਵਿਚ ਛਾਪੇਮਾਰੀ ਸ਼ੁਰੂ ਕਰ ਦਿੱਤੀ। ਪੁਲਸ ਨੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕੀਤੀ ਅਤੇ ਸ਼ੱਕ ਪੈਣ ’ਤੇ ਮੋਬਾਇਲ ਫੋਨ ਵੀ ਸਰਵਿਲਾਂਸ ’ਤੇ ਲਾ ਦਿੱਤੇ। ਉਸੇ ਦੌਰਾਨ ਪੁਲਸ ਨੂੰ ਸੁਰਾਗ ਮਿਲਿਆ ਕਿ ਮੁਲਜ਼ਮ ਨਵਾਂਗਾਓਂ ਵਿਚ ਦਿਖਾਈ ਦਿੱਤਾ ਹੈ। ਇਸ ਤੋਂ ਬਾਅਦ ਨਵਾਂਗਾਓਂ ’ਚ ਪੁੱਛਗਿੱਛ ਕੀਤੀ ਤੇ ਘਰਾਂ ਦੀ ਚੈਕਿੰਗ ਦੌਰਾਨ ਅਗਵਾਕਾਰ ਮੁਹੰਮਦ ਅਮਾਨ ਮਿਲ ਗਿਆ। ਉਸ ਦੀ ਨਿਸ਼ਾਨਦੇਹੀ ’ਤੇ ਨਾਬਾਲਿਗ ਲੜਕੀ ਨੂੰ ਵੀ ਬਰਾਮਦ ਕਰ ਲਿਆ ਗਿਆ। ਨਾਬਾਲਿਗਾ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਪੁਲਸ ਨੇ ਮਾਮਲੇ ਵਿਚ ਪੋਕਸੋ ਐਕਟ ਦੀ ਧਾਰਾ ਜੋੜ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ- ਨਾਬਾਲਗ ਸਾਲੀ ਨਾਲ ਵਿਆਹ ਕਰਵਾਉਣ ਲਈ ਟੱਪੀਆਂ ਹੈਵਾਨੀਅਤ ਦੀਆਂ ਹੱਦਾਂ, ਠੰਡ 'ਚ ਮਾਰ ਦਿੱਤਾ 4 ਦਿਨ ਦਾ ਮਾਸੂਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News