ਦਾਤਰ ਦੀ ਨੋਕ ’ਤੇ ਰਾਹਗੀਰਾਂ ਨੂੰ ਲੁੱਟਣ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ

Sunday, Nov 17, 2024 - 06:39 PM (IST)

ਦਾਤਰ ਦੀ ਨੋਕ ’ਤੇ ਰਾਹਗੀਰਾਂ ਨੂੰ ਲੁੱਟਣ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ (ਅਨਿਲ, ਸ਼ਿਵਮ)- ਪੁਲਸ ਕਮਿਸ਼ਨਰ ਲੁਧਿਆਣਾ ਕੁਲਦੀਪ ਚਾਹਲ ਦੇ ਦਿਸ਼ਾ-ਨਿਰਦੇਸ਼ ਥਾਣਾ ਲਾਡੋਵਾਲ ਦੀ ਪੁਲਸ ਨੇ ਗਲਤ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਰਾਹਗੀਰਾਂ ਨੂੰ ਦਾਤਰ ਦੀ ਨੋਕ ’ਤੇ ਲੁੱਟਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਗਈ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਹਰਪ੍ਰੀਤ ਸਿੰਘ ਦੇਹਲ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਰਾਹਗੀਰਾਂ ਨੂੰ ਲੁੱਟਣ ਵਾਲੇ ਦੋ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਕਾਦੀਆ ਦੇ ਵੱਲ ਆ ਰਹੇ ਹਨ, ਜਿਸ ’ਤੇ ਥਾਣਾ ਮੁਖੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਚੈਕਿੰਗ ਦੇ ਦੌਰਾਨ ਰੋਕਿਆ ਗਿਆ। 

ਇਹ ਵੀ ਪੜ੍ਹੋ- ਪਹਿਲਾਂ ਔਰਤ ਦੀ ਨਹਾਉਂਦੀ ਦੀ ਬਣਾ ਲਈ ਵੀਡੀਓ, ਫਿਰ ਕੀਤਾ ਉਹ ਜੋ ਸੋਚਿਆ ਨਾ ਸੀ

ਪੁਲਸ ਨੇ ਉਕਤ ਨੌਜਵਾਨਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਲੋਕਾਂ ਤੋਂ ਲੁੱਟੇ ਹੋਏ ਵੱਖ-ਵੱਖ ਕੰਪਨੀਆਂ ਦੇ 4 ਮੋਬਾਇਲ ਫੋਨ, ਇਕ ਦਾਤਰ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ। ਇਸ ਤੋਂ ਬਾਅਦ ਪੁਲਸ ਨੇ ਦੋਵੇਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੀ ਪਛਾਣ ਕਰਨਵੀਰ ਸਿੰਘ ਬਿੱਲਾ ਪੁੱਤਰ ਹੀਰਾ ਸਿੰਘ ਵਾਸੀ ਪਿੰਡ ਪੰਚਡੇਰਾ ਫਿਲੌਰ ਅਤੇ ਹਿਤੇਸ਼ ਪ੍ਰਿੰਸ ਪੁੱਤਰ ਸੁਰਿੰਦਰ ਪਾਲ ਸਿੰਘ ਵਾਸੀ ਪੁਲਸ ਕਲੋਨੀ ਫਿਲੌਰ ਵੱਜੋਂ ਕੀਤੀ ਗਈ। 

ਪੁਲਸ ਨੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਥਾਣਾ ਲਾਡੋਵਾਲ ’ਚ ਕੇਸ ਦਰਜ ਕਰ ਲਿਆ ਹੈ ਜਾਂਚ ਅਧਿਕਾਰੀ ਨੇ ਦੱਸਿਆ ਕਿ ਅੱਜ ਦੋਵੇਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਦੋ ਦਿਨ ਦਾ ਰਿਮਾਂਡ ਲਿਆ ਗਿਆ ਹੈ ਤਾਂਕਿ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਹੋਰਨਾਂ ਵਾਰਦਾਤਾਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਸਕੇ, ਜਿਸ ਬਾਰੇ ’ਚ ਪੁਲਸ ਆਉਣ ਵਾਲੇ ਦਿਨਾਂ ’ਚ ਖ਼ੁਲਾਸਾ ਕਰ ਸਕਦੀ ਹੈ।

ਦੋਵੇਂ ਮੁਲਜ਼ਮ ਨਸ਼ਾ ਕਰਨ ਦੇ ਆਦਿ
ਥਾਣਾ ਮੁਖੀ ਹਰਪ੍ਰੀਤ ਸਿੰਘ ਦੇਹਲ ਨੇ ਦੱਸਿਆ ਕਿ ਜਾਂਚ ਦੇ ਦੌਰਾਨ ਪਤਾ ਲੱਗਿਆ ਕਿ ਦੋਵੇਂ ਮੁਲਜ਼ਮ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਕਰਨ ਦੇ ਆਦਿ ਹਨ ਜੋ ਨਸ਼ੇ ਦੀ ਪੂਰਤੀ ਲਈ ਚੋਰੀ ਦੀਆਂ ਵਾਰਦਾਤਾਂ ਕਰਦੇ ਸਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਲੋਕਾਂ ਨੂੰ ਲੁੱਟਣ ਤੋਂ ਬਾਅਦ ਆਪਣੇ ਨਸ਼ਾ ਖ਼ਰੀਦਦੇ ਸਨ।

ਇਹ ਵੀ ਪੜ੍ਹੋ- ਗਰਮ ਪਾਣੀ ਪਿੱਛੇ ਲੜ ਪਏ ਦੋ ਭਰਾ, ਵੱਡੇ ਨੇ ਛੋਟੇ ਭਰਾ ਦਾ ਕਰ 'ਤਾ ਕਤਲ (ਵੀਡੀਓ)
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News