ਮਹਿਲਾ ਕਿਸਾਨ ਦਿਵਸ ਮੌਕੇ ਦੋ ਆਂਗਣਵਾੜੀ ਵਰਕਰਾਂ ਭੁੱਖ ਹੜਤਾਲ ਤੇ ਬੈਠੀਆਂ

01/19/2021 5:37:03 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ(ਸੁਖਪਾਲ ਢਿੱਲੋਂ/ਪਵਨ ਤਨੇਜਾ)-ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਖੇਤੀ ਬਿੱਲਾਂ ਨੂੰ ਲੈ ਕੇ ਜੋ ਲੜਾਈ ਲੜੀ ਜਾ ਰਹੀ ਹੈ ਉਸ 'ਚ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੂਰਾ ਸਾਥ ਦੇ ਰਹੀਆਂ ਹਨ।

ਟਿਕਰੀ ਬਾਰਡਰ ਤੇ ਜੋ ਲੜੀਵਾਰ ਭੁੱਖ ਹੜਤਾਲ ਚੱਲ ਰਹੀ ਹੈ, ਉਸ 'ਚ ਵੀ ਆਂਗਣਵਾੜੀ ਵਰਕਰਾਂ ਨੇ ਸ਼ਮੂਲੀਅਤ ਕੀਤੀ ਹੈ। ਮਹਿਲਾ ਕਿਸਾਨ ਦਿਵਸ ਮੌਕੇ ਟਿਕਰੀ ਬਾਰਡਰ ਤੇ 11 ਔਰਤਾਂ ਭੁੱਖ ਹੜਤਾਲ ਤੇ ਬੈਠੀਆਂ ਸਨ ਤੇ ਉਨ੍ਹਾਂ 'ਚੋਂ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ਇਸਲਾਮ ਵਾਲਾ ਤੇ ਰਾਣਾ ਦੀਆਂ ਵਰਕਰਾਂ ਸਤਵੀਰ ਕੌਰ ਅਤੇ ਆਸ਼ੂ ਰਾਣੀ ਮੌਜੂਦ ਸਨ। ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਚਟਾਨ ਵਾਂਗ ਕਿਸਾਨਾਂ ਨਾਲ ਖੜ੍ਹੀ ਹੈ ਤੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੀ ਜ਼ੋਰਦਾਰ ਨਿੰਦਾ ਕਰਦੀ ਹੈ।

Aarti dhillon

This news is Content Editor Aarti dhillon