18 ਕਿਲੋ ਭੁੱਕੀ ਔਰਤ ਸਮੇਤ ਦੋ ਕਾਬੂ
Friday, Apr 25, 2025 - 06:17 PM (IST)

ਰਾਜਪੁਰਾ (ਹਰਵਿੰਦਰ)- ਥਾਣਾ ਸਿਟੀ ਰਾਜਪੁਰਾ ਵੱਲੋਂ ਇਕ ਔਰਤ ਅਤੇ ਇਕ ਆਦਮੀ ਕੋਲੋਂ18 ਕਿਲੋ ਭੁੱਕੀ ਚੂਰਾ-ਪੋਸਤ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਇੰਸਪੈਕਟਰ ਕਿਰਪਾਲ ਸਿੰਘ ਮੋਹੀ ਐੱਸ. ਐੱਚ. ਓ. ਥਾਣਾ ਸਿਟੀ ਰਾਜਪੁਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਡਾਕਟਰ ਨਾਨਕ ਸਿੰਘ ਆਈ. ਪੀ. ਐੱਸ. ਐੱਸ. ਐੱਸ. ਪੀ. ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਮਨਜੀਤ ਸਿੰਘ ਡੀ. ਐਸ. ਪੀ. ਸਰਕਲ ਰਾਜਪੁਰਾ ਦੀ ਯੋਗ ਅਗਵਾਈ ਤਹਿਤ 23 ਅਪ੍ਰੈਲ ਨੂੰ ਏ. ਐੱਸ. ਆਈ. ਪਰਮਜੀਤ ਸਿੰਘ ਨੇ ਸਮੇਤ ਪੁਲਸ ਪਾਰਟੀ ਮੇਨ ਜੀ. ਟੀ. ਰੋਡ ਨੇੜੇ ਮਿਡਢਾਬਾ ਰਾਜਪੁਰਾ ਨਾਕਾਬੰਦੀ ਕੀਤੀ ਹੋਈ ਸੀ।
ਇਹ ਵੀ ਪੜ੍ਹੋ: ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਵਿਭਾਗਾਂ ਦੇ ਮੁਖੀਆਂ ਨੂੰ ਹੁਕਮ ਜਾਰੀ
ਨਾਕਾਬੰਦੀ ਦੌਰਾਨ ਅੰਬਾਲਾ ਸਾਈਡ ਵਲੋਂ ਆਉਂਦੀ ਇਕ ਬਸ ਨਾਕਾ ਪਰ ਲੱਗੇ ਬੈਰੀਗੇਟਾਂ ਤੋਂ ਪਿੱਛੇ ਰੁਕੀ ਤਾਂ ਬੱਸ ਵਿਚੋਂ ਜੋਰਾ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਢੱਲਣ ਥਾਣਾ ਜਗਰਾਉਂ ਜ਼ਿਲਾ ਲੁਧਿਆਣਾ ਅਤੇ ਇਕ ਕੁਲਵਿੰਦਰ ਕੌਰ ਪਤਨੀ ਪਿੱਪਲ ਸਿੰਘ ਵਾਸੀ ਪਿੰਡ ਅਕਬਰਵਾਲਾ ਥਾਣਾ ਮੱਖੂ ਜ਼ਿਲ੍ਹਾ ਫਿਰੋਜ਼ਪੁਰ ਥੈਲਾ ਪਲਾਸਟਿਕ ਵਜਨ ਦਾ ਲੈ ਕੇ ਉਤਰੇ, ਜਿਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 18 ਕਿਲੋ ਭੁਕੀ ਚੂਰਾ ਪੋਸਤ ਬਰਾਮਦ ਕਰਾ ਕੇ ਮੁਕੱਦਮਾ ਨੰਬਰ 78 ਮਿਤੀ 23 ਅਪ੍ਰੈਲ ਅ/ਧ 15/61/85 ਐੱਨ. ਡੀ. ਪੀ. ਐੱਸ. ਐਕਟ ਥਾਣਾ ਸਿਟੀ ਰਾਜਪੁਰਾ ਦਰਜ ਕਰਕੇ ਦੋਨਾਂ ਨੂੰ ਮੁਕਦਮਾ ਵਿੱਚ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਨੂੰ ਅੱਜ ਮਾਨਯੋਗ ਅਦਾਲਤ ਚ ਪੇਸ਼ ਕਰਕੇ ਰਿਮਾਂਡ ਲਿਆ ਜਾ ਰਿਹਾ ਹੈ। ਰਿਮਾਂਡ ਦੌਰਾਨ ਪੁੱਛਗਿੱਛ ਕਰਕੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਬਾਰੇ ਪਤਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਨੂੰ ਲੈ ਕੇ ਨਵਾਂ ਫਰਮਾਨ ਜਾਰੀ, ਮਚੀ ਖਲਬਲੀ, ਜੇਕਰ ਨਾ ਕੀਤਾ ਇਹ ਕੰਮ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e