ਨਸ਼ੇ ਵਾਲੀਆਂ ਗੋਲੀਆਂ ਸਮੇਤ ਦੋ ਕਾਬੂ
Sunday, Aug 16, 2026 - 05:49 PM (IST)
ਫਰੀਦਕੋਟ (ਰਾਜਨ)- ਥਾਣਾ ਸਿਟੀ-2 ਫਰੀਦਕੋਟ ਪੁਲਸ ਨੇ ਦਾਣਾ ਮੰਡੀ ਨੇੜਿਓਂ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 49 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਵੱਲੋਂ ਦੋਵਾਂ ਮੁਲਜ਼ਮਾਂ ਖ਼ਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ ‘ਚ ਪੈਟਰੋਲ ਪੰਪਾਂ ਤੇ ਵਪਾਰਕ ਜਾਇਦਾਦਾਂ ਲਈ ਨਵੇਂ ਨਿਯਮ ਲਾਗੂ, PWD ਨੇ ਲਿਆ ਵੱਡਾ ਫੈਸਲਾ
ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਸੁਖਵਿੰਦਰਪਾਲ ਸਿੰਘ ਪੁਲਸ ਪਾਰਟੀ ਸਮੇਤ ਦਾਣਾ ਮੰਡੀ ਫਰੀਦਕੋਟ ਨੇੜੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਪੁਲਸ ਨੇ ਸ਼ੱਕ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 49 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ।
ਇਹ ਵੀ ਪੜ੍ਹੋ-ਦਹਿਲ ਜਾਣਾ ਸੀ ਪੰਜਾਬ: ਅੱਤਵਾਦੀ ਸਾਜ਼ਿਸ਼ ਨਾਕਾਮ, ਡੈਟੋਨੇਟਰ ਸਮੇਤ IED ਬਰਾਮਦ
ਪੁਲਸ ਨੇ ਬਰਾਮਦ ਨਸ਼ੀਲੀਆਂ ਗੋਲੀਆਂ ਨੂੰ ਕਬਜ਼ੇ ਵਿਚ ਲੈ ਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਕੁਆਟਰ ਨੰਬਰ 3, ਸਿਵਲ ਹਸਪਤਾਲ, ਜ਼ਿਲਾ ਫਰੀਦਕੋਟ ਅਤੇ ਸ਼ਰਨਦੀਪ ਸਿੰਘ ਵਾਸੀ ਪਿੰਡ ਸ਼ੇਰ ਸਿੰਘ ਵਾਲਾ, ਜ਼ਿਲਾ ਫਰੀਦਕੋਟ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ ਥਾਣਾ ਸਿਟੀ-2 ਫਰੀਦਕੋਟ ਵਿਖੇ ਮੁਕੱਦਮਾ ਦਰਜ ਕਰ ਕੇ ਮਾਮਲੇ ਦੀ ਅਗਲੇਰੀ ਜਾਂਚ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬਣੇਗਾ ਇਕ ਹੋਰ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ! PCA ਵੱਲੋਂ ਯੋਜਨਾ ਤਿਆਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
