ਦਵਾਈਆਂ ਦੀਆਂ ਦੋ ਦੁਕਾਨਾਂ ''ਤੇ ਪੁਲਸ ਨੇ ਮਾਰਿਆ ਛਾਪਾ, ਵੱਡੀ ਮਾਤਰਾ ''ਚ ਮਿਲੇ ਪਾਬੰਦੀਸ਼ੁਦਾ ਕੈਪਸੂਲ
Wednesday, Mar 27, 2024 - 03:44 PM (IST)
ਅਬੋਹਰ (ਸੁਨੀਲ) : ਜ਼ਿਲ੍ਹਾ ਡਰੱਗ ਇੰਸਪੈਕਟਰ ਅਤੇ ਉਨ੍ਹਾਂ ਦੀ ਟੀਮ ਵਲੋਂ ਅੱਜ ਸਿਟੀ ਥਾਣਾ ਨੰਬਰ 2 ਪੁਲਸ ਨਾਲ ਮਿਲ ਕੇ ਰਾਜੀਵ ਨਗਰ ਅਤੇ ਨਵੀ ਅਬਾਦੀ ਸਥਿਤ 2 ਦਵਾਈਆਂ ਦੀਆਂ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਇਸ ਕਰਕੇ ਕੀਤੀ ਗਈ, ਕਿਉਂਕਿ ਉਹਨਾਂ ਨੂੰ ਸ਼ਿਕਾਇਤਾਂ ਮਿਲੀਆਂ ਸਨ ਕਿ ਉਨ੍ਹਾਂ ਵੱਲੋਂ ਕਥਿਤ ਤੌਰ 'ਤੇ ਸ਼ਡਿਊਲ ਐੱਚ ਸ਼੍ਰੇਣੀ ਦੀਆਂ ਦਵਾਈਆਂ ਬਿਨਾਂ ਡਾਕਟਰ ਦੀ ਪਰਚੀ ਤੋਂ ਵੇਚੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ - ਭਾਰਤੀ ਸੈਲਾਨੀਆਂ 'ਚ ਵਧਿਆ ਆਸਟ੍ਰੇਲੀਆ ਜਾਣ ਦਾ ਚਾਅ, ਸਾਲ ਦੇ ਸ਼ੁਰੂ 'ਚ ਹੀ ਪੁੱਜੇ ਹਜ਼ਾਰਾਂ ਲੋਕ
ਪ੍ਰਾਪਤ ਜਾਣਕਾਰੀ ਅਨੁਸਾਰ ਡਰੱਗ ਇੰਸਪੈਕਟਰ ਸ਼ੀਸ਼ਪਾਲ ਨੇ ਆਪਣੀ ਟੀਮ ਸਮੇਤ ਰਾਜੀਵ ਨਗਰ ਵਿਖੇ ਪਹੁੰਚ ਕੇ ਇੱਕ ਦੁਕਾਨ ਦੀ ਚੈਕਿੰਗ ਕੀਤੀ ਤਾਂ 6600 ਦੇ ਕਰੀਬ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਉਕਤ ਪਾਬੰਦੀਸ਼ੁਦਾ ਕੈਪਸੂਲਾਂ ਨੂੰ ਉਨ੍ਹਾਂ ਨੇ ਕਬਜ਼ੇ 'ਚ ਲੈ ਕੇ ਦੁਕਾਨਾਂ ਨੂੰ ਸੀਲ ਕਰ ਦਿੱਤਾ। ਇਸੇ ਤਰ੍ਹਾਂ ਜਦੋਂ ਡਰੱਗ ਵਿਭਾਗ ਦੀ ਟੀਮ ਨੇ ਨਵੀ ਅਬਾਦੀ 'ਤੇ ਛਾਪਾ ਮਾਰਿਆ ਤਾਂ ਉਥੋਂ ਵੀ ਨਾਜਾਇਜ਼ ਤੌਰ 'ਤੇ ਰੱਖੀਆਂ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਹੋਏ।
ਇਹ ਵੀ ਪੜ੍ਹੋ - LIC ਲੈ ਕੇ ਆਈ ਧਮਾਕੇਦਾਰ ਸਕੀਮ : ਹਰ ਰੋਜ਼ 121 ਰੁਪਏ ਜਮ੍ਹਾ ਕਰਵਾਉਣ 'ਤੇ ਮਿਲਣਗੇ 27 ਲੱਖ ਰੁਪਏ
ਇਸ ਤੋਂ ਬਾਅਦ ਪੁਲਸ ਦੋਵਾਂ ਦੁਕਾਨਾਂ ਦੇ ਸੰਚਾਲਕ ਨੂੰ ਪੁੱਛਗਿੱਛ ਲਈ ਆਪਣੇ ਨਾਲ ਲੈ ਗਈ। ਇਸ ਮਾਮਲੇ ਦੇ ਸਬੰਧ ਵਿਚ ਥਾਣਾ ਇੰਚਾਰਜ ਮਨਿੰਦਰ ਸਿੰਘ ਅਤੇ ਡਰੱਗ ਇੰਸਪੈਕਟਰ ਸ਼ੀਸ਼ਪਾਲ ਨੇ ਦੱਸਿਆ ਕਿ ਕੋਈ ਵੀ ਮੈਡੀਕਲ ਸਟੋਰ ਸੰਚਾਲਕ ਸ਼ਡਿਊਲ ਐਚ ਸ਼੍ਰੇਣੀ ਅਧੀਨ ਆਉਂਦੀਆਂ ਦਵਾਈਆਂ ਬਿਨਾਂ ਡਾਕਟਰੀ ਪਰਚੀ ਤੋਂ ਕਿਸੇ ਨੂੰ ਨਾ ਦੇਵੇ। ਜੇਕਰ ਕੋਈ ਇਸ ਪਾਬੰਦੀ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਦਾ ਲਾਇਸੈਂਸ ਵੀ ਰੱਦ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ - Airtel ਦੇ ਕਰੋੜਾਂ ਗਾਹਕਾਂ ਨੂੰ ਝਟਕਾ, ਰੀਚਾਰਜ ਪਲਾਨ ਹੋਇਆ ਮਹਿੰਗਾ, ਦੇਣੇ ਪੈਣਗੇ ਵਾਧੂ ਪੈਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8