ਪੰਜ ਸਾਲਾਂ ਤੋਂ ਫਰਾਰ ਇਕ ਦੋਸ਼ੀ ਸਮੇਤ ਕੀਤੇ ਦੋ ਭਗੋੜੇ ਵਿਅਕਤੀ ਗ੍ਰਿਫ਼ਤਾਰ

04/10/2024 2:38:40 PM

ਮਲੋਟ (ਜੁਨੇਜਾ)- ਸਿਟੀ ਮਲੋਟ ਪੁਲਸ ਨੇ ਵੱਖ-ਵੱਖ ਮਾਮਲਿਆਂ ਭਗੋੜੇ ਕਰਾਰ ਦਿੱਤੇ ਦੋ ਵਿਅਕਤੀਆਂ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ। ਇਨ੍ਹਾਂ ਵਿਚੋਂ ਇਕ ਵਿਅਕਤੀ ਪੰਜ ਸਾਲਾਂ ਤੋਂ ਭਗੋੜਾ ਹੈ। ਇਸ ਸਬੰਧੀ ਥਾਣਾ ਸਿਟੀ ਮਲੋਟ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਦੀਪ ਸਿੰਘ ਦੀ ਅਗਵਾਈ ਹੇਠ ਏ. ਐੱਸ. ਆਈ. ਬਾਘ ਚੰਦ ਨੇ ਇਕ ਜਾਣਕਾਰੀ 'ਤੇ ਕਾਰਵਾਈ ਕਰਕੇ ਕੁਲਦੀਪ ਸਿੰਘ ਉਰਫ਼ ਮਾਣਕ ਪੁੱਤਰ ਅਜੀਤ ਸਿੰਘ ਵਾਸੀ ਸ਼ਾਮ ਖੇੜਾ ਨੂੰ ਗ੍ਰਿਫ਼ਤਾਰ ਕੀਤਾ ਹੈ। 

ਉਕਤ ਦੋਸ਼ੀ ਵਿਰੁੱਧ ਥਾਣਾ ਸਿਟੀ ਮਲੋਟ ਵਿਖੇ ਐੱਫ਼. ਆਈ. ਆਰ. ਨੰਬਰ 67 ਮਿਤੀ 27/11/2016 ਅ/ਧ 379 (ਬੀ) ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਕਤ ਦੋਸ਼ੀ ਪੇਸ਼ ਨਾ ਹੋਣ ਕਰਕੇ ਅਦਾਲਤ ਨੇ 27/2/24 ਨੂੰ ਭਗੋੜਾ ਕਰਾਰ ਦੇ ਦਿੱਤਾ ਸੀ। ਅੱਜ ਪੁਲਸ ਵੱਲੋਂ ਦੋਸ਼ੀ ਨੂੰ ਕਾਬੂ ਕਰਕੇ ਅਦਾਤਲ ਵਿਚ ਪੇਸ਼ ਕੀਤਾ ਜਾ ਰਿਹਾ ਹੈ। ਇਕ ਹੋਰ ਮਾਮਲੇ ਵਿਚ ਹੈਡ ਕਾਂਸਟੇਬਲ ਕੁਲਬੀਰ ਸਿੰਘ ਨੇ ਰਾਮ ਪੁੱਤਰ ਰਣਧੀਰ ਸਿੰਘ ਵਾਸੀ ਵਾਰਡ ਨੰਬਰ 11 ਮਲੋਟ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿਰੁੱਧ ਐੱਫ਼. ਆਈ. ਆਰ. ਨੰਬਰ-111 ਮਿਤੀ 7 ਅਗਸਤ 2017 ਨੂੰ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਦੋਸ਼ੀ ਨੂੰ ਵੀ 29 ਅਪ੍ਰੈਲ 2019 ਨੂੰ ਭਗੋੜਾ ਕਰਾਰ ਦਿੱਤਾ ਗਿਆ ਸੀ, ਜਿਸ ਨੂੰ ਅੱਜ ਪੁਲਸ ਵੱਲੋਂ ਕਾਬੂ ਕਰਕੇ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ 'ਯੈਲੋ ਅਲਰਟ' ਜਾਰੀ, ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ ਮੀਂਹ ਤੇ ਆਵੇਗਾ ਝੱਖੜ

ਡੀ. ਐੱਸ. ਪੀ. ਮਲੋਟ ਨੇ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਸ ਦੇ ਸੀਨੀਅਰ ਕਪਤਾਨ ਭਾਗੀਰਥ ਸਿੰਘ ਮੀਨਾ ਦੀਆਂ ਹਦਾਇਤਾਂ 'ਤੇ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇਜ਼ ਕੀਤੀ ਹੈ, ਨਾਲ ਹੀ ਵੱਖ-ਵੱਖ ਮਾਮਲਿਆਂ ਵਿਚ ਬਦਨਾਮ ਅਤੇ ਭਗੋੜੇ ਦੋਸ਼ੀਆਂ ਨੂੰ ਵੀ ਕਾਬੂ ਕੀਤਾ ਜਾ ਰਿਹਾ ਹੈ। ਪੁਲਸ ਦੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ, ਇਕ ਸਾਲ ਪਹਿਲਾਂ ਕਰਵਾਈ ਸੀ 'ਲਵ ਮੈਰਿਜ'
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News