ਵਿਦੇਸ਼ ਭੇਜਣ ਦੇ ਨਾਂ ’ਤੇ 2 ,40,000 ਠੱਗੇ

Monday, Dec 24, 2018 - 02:35 AM (IST)

ਵਿਦੇਸ਼ ਭੇਜਣ ਦੇ ਨਾਂ ’ਤੇ 2 ,40,000 ਠੱਗੇ

ਨਿਹਾਲ ਸਿੰਘ ਵਾਲਾ/ਬਿਲਾਸਪੁਰ,  (ਬਾਵਾ/ਜਗਸੀਰ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਦੇ ਦੋਸ਼ ’ਚ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕੀਤਾ ਹੈ। ਰਣਜੀਤ ਸਿੰਘ ਪੁੱਤਰ ਟੇਕ ਸਿੰਘ ਵਾਸੀ ਬੀਲਾ ਖੁਰਦ ਜ਼ਿਲਾ ਬਰਨਾਲਾ ਨੇ ਜ਼ਿਲਾ ਪੁਲਸ ਮੁਖੀ ਨੂੰ ਦਿੱਤੇ ਸ਼ਿਕਾਇਤ ਪੱਤਰ ’ਚ ਦੋਸ਼ ਲਾਇਆ ਸੀ ਕਿ ਜਗਦੇਵ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਮਾਣੂੰਕੇ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਉਸ ਨਾਲ ਦੋ ਲੱਖ 40 ਹਜ਼ਾਰ ਦੀ ਠੱਗੀ ਮਾਰੀ ਹੈ। ਜ਼ਿਲਾ ਪੁਲਸ ਮੁਖੀ ਨੇ ਇਸ ਮਾਮਲੇ ਦੀ ਪਡ਼ਤਾਲ ਕਰਨ ਦੇ ਹੁਕਮ ਦਿੱਤੇ ਸਨ ਅਤੇ ਪੁਲਸ ਨੇ ਜਾਂਚ  ਤੋਂ ਬਾਅਦ ਜਗਦੇਵ ਸਿੰਘ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਫੈਲੀ ਸਿੰਘ ਕਰ ਰਹੇ ਹਨ।  


Related News