ਸ੍ਰੀ ਮੁਕਤਸਰ ਸਾਹਿਬ ਵਿਖੇ 2 ਕਿੱਲੋ ਅਫ਼ੀਮ ਸਮੇਤ ਦੋ ਅੰਤਰਰਾਜੀ ਸਮੱਗਲਰ ਗ੍ਰਿਫ਼ਤਾਰ

08/11/2023 4:25:18 PM

ਮਲੋਟ (ਜੁਨੇਜਾ)- ਸ੍ਰੀ ਮੁਕਤਸਰ ਸਾਹਿਬ ਅੰਦਰ ਸੀਨੀਅਰ ਪੁਲਸ ਕਪਤਾਨ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ. ਪੀ. (ਡੀ) ਰਮਨਦੀਪ ਸਿੰਘ ਭੁੱਲਰ ਦੀਆਂ ਹਦਾਇਤਾਂ 'ਤੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਸੀ. ਆਈ. ਏ.ਸਟਾਫ-02 ਦੀ ਟੀਮ ਨੇ ਦੋ ਅੰਤਰਰਾਜੀ ਸਮਗਲਰਾਂ ਨੂੰ ਦੋ ਕਿੱਲੋ ਅਫ਼ੀਮ ਸਮੇਤ ਕਾਬੂ ਕਰ ਲਿਆ। ਕਾਬੂ ਦੋਸ਼ੀ ਸੱਕੇ ਭਰਾ ਹਨ ਅਤੇ ਰਾਜਸਥਾਨ ਨਾਲ ਸਬੰਧਤ ਹਨ।

ਸੀ. ਆਈ. ਏ.ਸਟਾਫ਼-02 ਦੇ ਇੰਚਾਰਜ ਐੱਸ. ਆਈ. ਕਰਮਜੀਤ ਸਿੰਘ ਦੀ ਅਗਵਾਈ ਹੇਠ ਏ. ਐੱਸ. ਆਈ. ਗੁਰਮੀਤ ਸਿੰਘ ਅਤੇ ਏ. ਐੱਸ. ਆਈ. ਕੁਲਵਿੰਦਰ ਸਿੰਘ ਨੇ ਸਮੇਤ ਟੀਮ ਗਸ਼ਤ ਅਤੇ ਮੁਹਿੰਮ ਸ਼ੱਕੀ ਪੁਰਸ਼ਾਂ ਦੀ ਤਲਾਸ਼ ਤਹਿਤ ਪਿੰਡ ਮਲੋਟ ਬੱਸ ਅੱਡੇ ਕੋਲ ਪੁੱਜੇ ਤਾਂ ਦੋ ਵਿਅਕਤੀਆਂ ਨੂੰ ਸ਼ੱਕੀ ਹਾਲਤ ਵਿਚ ਵੇਖਿਆ। ਉਕਤ ਦੋਵੇਂ ਪੁਲਸ ਟੀਮ ਨੂੰ ਵੇਖ ਕੇ ਭੱਜਣ ਲੱਗੇ ਪਰ ਪੁਲਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਉਕਤ ਵਿਅਕਤੀਆਂ ਦੀ ਸ਼ਨਾਖਤ ਭੋਜ ਰਾਜ ਜਟੀਆ ਅਤੇ ਘਨਈਆ ਲਾਲ ਜਟੀਆ ਪੁਤਰਾਨ ਬੇਰੂ ਲਾਲ ਜਟੀਆ ਵਾਸੀਅਨ ਸੋਨਗੜ ਥਾਣਾ ਬੇਗੂ ਜ਼ਿਲ੍ਹਾ ਚਿਤੌੜਗੜ ਰਾਜਸਥਾਨ ਵਜੋਂ ਹੋਈ ਹੈ। ਪੁਲਸ ਟੀਮ ਨੇ ਉਕਤ ਵਿਅਕਤੀਆਂ ਕੋਲੋਂ ਪਿੱਠੂ ਬੈਗ ਦੀ ਤਲਾਸ਼ੀ ਲਈ, ਜਿਸ ਵਿਚ ਦੋ ਕਿੱਲੋ ਅਫ਼ੀਮ ਬਰਾਮਦ ਹੋਈ। 

ਇਹ ਵੀ ਪੜ੍ਹੋ- ਸੁਲਤਾਨਪੁਰ ਲੋਧੀ ਵਿਖੇ ਸ਼ਮਸ਼ਾਨਘਾਟ 'ਚ ਦੋ ਔਰਤਾਂ ਕਰ ਰਹੀਆਂ ਸਨ ਅਜਿਹਾ ਸ਼ਰਮਨਾਕ ਕੰਮ, ਪਿੰਡ 'ਚ ਪਿਆ ਭੜਥੂ

ਪੁਲਸ ਨੇ ਦੋਹਾਂ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਵਿਰੁੱਧ ਥਾਣਾ ਸਦਰ ਮਲੋਟ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਸ ਵੱਲੋਂ ਕਾਬੂ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ। ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਕਾਬੂ ਵਿਅਕਤੀ ਪਿਛਲੇ ਲੰਬੇ ਸਮੇਂ ਤੋਂ ਰਾਜਸਥਾਨ ਤੋਂ ਅਫ਼ੀਮ ਲਿਆ ਕੇ ਪੰਜਾਬ ਵਿਚ ਸਪਲਾਈ ਕਰਨ ਦਾ ਧੰਧਾ ਕਰਦੇ ਸਨ। ਪੁਲਸ ਦਾ ਕਹਿਣਾ ਹੈ ਕਿ ਰਿਮਾਂਡ ਮਿਲਣ ਉਪਰੰਤ ਪੁੱਛਗਿੱਛ ਦੌਰਾਨ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ- ਪਤਨੀ ਦਾ ਹੈਰਾਨੀਜਨਕ ਕਾਰਾ, ਆਪਣੇ ਹੀ ਬੱਚਿਆਂ ਨੂੰ ਅਗਵਾ ਕਰਕੇ ਪਤੀ ਤੋਂ ਮੰਗੀ 2 ਕਰੋੜ ਦੀ ਫਿਰੌਤੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri