ਫਿਰੋਜ਼ਪੁਰ ''ਚ ਕੋਰੋਨਾ ਨਾਲ ਹੋਈ ਦੋ ਲੋਕਾਂ ਦੀ ਮੌਤ, 22 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

10/07/2020 5:19:51 PM

ਫਿਰੋਜ਼ਪੁਰ (ਕੁਮਾਰ)—ਫਿਰੋਜ਼ਪੁਰ 'ਚ ਅੱਜ ਕੋਰੋਨਾ ਨਾਲ 2 ਹੋਰ ਮੌਤਾਂ ਹੋ ਗਈਆਂ ਹਨ ਜਿਸ ਕਾਰਨ ਜ਼ਿਲ੍ਹਾ ਫਿਰੋਜ਼ਪੁਰ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 109 ਤੱਕ ਪਹੁੰਚ ਗਈ ਹੈ। ਅੱਜ ਜਿਨ੍ਹਾਂ ਲੋਕਾਂ ਦੀ ਮੌਤ ਹੋਈ ਹੈ ਉਨ੍ਹਾਂ 'ਚੋਂ ਇਕ 18 ਸਾਲ ਦਾ ਮੁੰਡਾ ਅਤੇ 60 ਸਾਲ ਦੀ ਜਨਾਨੀ ਹੈ। ਦੋਵੇਂ ਫਿਰੋਜ਼ਪੁਰ ਦੇ ਬਲਾਕ ਗੁਰੂਹਰਸਹਾਏ ਅਤੇ ਮਮਦੋਟ ਦੇ ਰਹਿਣ ਵਾਲੇ ਹਨ। ਸਿਵਿਲ ਸਰਜਨ ਦਫ਼ਤਰ ਫਿਰੋਜ਼ਪੁਰ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਅੱਜ 22 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਇਨ੍ਹਾਂ 'ਚੋਂ ਜ਼ਿਆਦਾ ਮਰੀਜ਼ ਫਿਰੋਜ਼ਪੁਰ ਛਾਉਣੀ ਫਿਰੋਜ਼ਪੁਰ ਸ਼ਹਿਰ ਜ਼ੀਰਾ ਅਤੇ ਗੁਰੂਹਰਸਹਾਏ ਦੇ ਰਹਿਣ ਵਾਲੇ ਹਨ। ਅੱਜ 221 ਮਰੀਜ਼ ਠੀਕ ਹੋਏ ਹਨ ਅਤੇ ਜ਼ਿਲ੍ਹਾ ਫਿਰੋਜ਼ਪੁਰ 'ਚ ਹੁਣ ਅੱਜ 3905 ਮਰੀਜ਼ ਸਨ ਜਿਨ੍ਹਾਂ 'ਚੋਂ 3505 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 291 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਜਿਨ੍ਹਾਂ ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਉਨ੍ਹਾਂ ਨੂੰ ਸਿਹਤਮੰਦ ਵਿਭਾਗ ਵੱਲੋਂ ਇਕਾਂਤਵਾਸ ਕਰ ਦਿੱਤਾ ਗਿਆ ਸੀ।

Aarti dhillon

This news is Content Editor Aarti dhillon