ਕੁੜੀਆਂ ਨਾਲ ਛੇੜਛਾੜ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਦੋ ਵਿਅਕਤੀਆਂ ''ਤੇ ਮਾਮਲਾ ਦਰਜ

Thursday, Nov 20, 2025 - 05:57 PM (IST)

ਕੁੜੀਆਂ ਨਾਲ ਛੇੜਛਾੜ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਦੋ ਵਿਅਕਤੀਆਂ ''ਤੇ ਮਾਮਲਾ ਦਰਜ

ਫਿਰੋਜ਼ਪੁਰ(ਕੁਮਾਰ)- ਲੜਕੀਆਂ ਨਾਲ ਛੇੜਛਾੜ ਅਤੇ ਹਿਰਾਸਮੈਂਟ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿੱਚ ਥਾਣਾ ਮਮਦੋਟ ਦੀ ਪੁਲਸ ਨੇ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਜਾਣਕਾਰੀ ਦਿੰਦਿਆਂ ਏਐਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਭੁਪਿੰਦਰ ਸਿੰਘ ਉਰਫ਼ ਵਿੱਕੀ ਅਤੇ ਬਲਵਿੰਦਰ ਸਿੰਘ ਪੁੱਤਰ ਹਰਨਾਮ ਸਿੰਘ ਕਥਿਤ ਰੂਪ ਵਿੱਚ ਉਸਦੀ ਕੁੜੀ ਅਤੇ ਇੱਕ ਹੋਰ ਕੁੜੀ ਨਾਲ ਛੇੜਛਾੜ ਅਤੇ ਹਿਰਾਸਮੈਂਟ ਕਰਦੇ ਹਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹਨ।

ਇਹ ਵੀ ਪੜ੍ਹੋ- ਗੁਰਦਾਸਪੁਰ ਜ਼ਿਲ੍ਹਾ ਟੁੱਟਣ ਦੇ ਵਿਰੋਧ ’ਚ ਅੱੜ ਗਏ ਵਕੀਲ, ਕੰਮਕਾਜ 20 ਨਵੰਬਰ ਤੱਕ ਠੱਪ

ਉਸ ਨੇ ਦੱਸਿਆ ਕਿ ਲੜਕੀਆਂ ਦੇ ਪੋਸਟਰ ਬਣਾ ਕੇ ਵੱਖ-ਵੱਖ ਥਾਵਾਂ ’ਤੇ ਖਿਲਾਰ ਕੇ ਉਨ੍ਹਾਂ ਨੂੰ ਬਦਨਾਮ ਕੀਤਾ। ਉਨ੍ਹਾਂ ਕਿਹਾ ਕਿ ਲੜਕੀ ਦੇ ਪਿਤਾ ਵੱਲੋਂ ਦਿੱਤੀ ਲਿਖਤੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਭੁਪਿੰਦਰ ਸਿੰਘ ਉਰਫ਼ ਵਿੱਕੀ ਅਤੇ ਬਲਵਿੰਦਰ ਸਿੰਘ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਹੁਣ ਚੱਲਣਗੀਆਂ ਸਪੈਸ਼ਲ ਐਕਸਪ੍ਰੈੱਸ ਟ੍ਰੇਨਾਂ, ਇਹ ਹੋਣਗੇ stoppage


author

Shivani Bassan

Content Editor

Related News