ਨਸ਼ੇ ਵਾਲੀਆਂ ਗੋਲੀਆਂ ਸਮੇਤ ਦੋ ਮੋਟਰਸਾਈਕਲ ਸਵਾਰ ਕਾਬੂ

Monday, Aug 26, 2019 - 10:50 PM (IST)

ਨਸ਼ੇ ਵਾਲੀਆਂ ਗੋਲੀਆਂ ਸਮੇਤ ਦੋ ਮੋਟਰਸਾਈਕਲ ਸਵਾਰ ਕਾਬੂ

ਸੰਗਤ ਮੰਡੀ (ਮਨਜੀਤ)-ਥਾਣਾ ਨੰਦਗਡ਼੍ਹ ਦੀ ਪੁਲਸ ਵਲੋਂ ਬਠਿੰਡਾ-ਬਾਦਲ ਸਡ਼ਕ ’ਤੇ ਪੈਂਦੇ ਪਿੰਡ ਚੱਕ ਅਤਰ ਸਿੰਘ ਵਾਲਾ ਵਿਖੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ 730 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਮੁਖੀ ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਮਾਣਯੋਗ ਜ਼ਿਲਾ ਪੁਲਸ ਮੁਖੀ ਦੀਆਂ ਹਦਾਇਤਾਂ ’ਤੇ ਨਸ਼ੇ ਦੇ ਕਾਰੋਬਾਰੀਆਂ ਨੂੰ ਫਡ਼ ਕੇ ਹਵਾਲਾਤ ’ਚ ਬੰਦ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਪੁਲਸ ਪਾਰਟੀ ਵਲੋਂ ਐੱਸ. ਆਈ. ਮੇਜਰ ਸਿੰਘ ਦੀ ਅਗਵਾਈ ਹੇਠ ਉਕਤ ਪਿੰਡ ਨਜ਼ਦੀਕ ਨਾਕਾਬੰਦੀ ਕਰ ਕੇ ਬਾਦਲ ਵਾਲੇ ਪਾਸਿਓਂ ਆਉਂਦੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸੇ ਦੌਰਾਨ ਜਦ ਸ਼ੱਕੀ ਹਾਲਾਤ ’ਚ ਆ ਰਹੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੇ ਮੋਟਰਸਾਈਕਲ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 730 ਨਸ਼ੇ ਵਾਲੀਆਂ ਗੋਲੀਆਂ ਕਲੇਵੀਡੋਲ ਬਰਾਮਦ ਹੋਈਆਂ। ਫਡ਼ੇ ਗਏ ਵਿਅਕਤੀਆਂ ਦੀ ਪਛਾਣ ਭਿੰਦਰ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਕਿੱਲਿਆਂਵਾਲੀ ਅਤੇ ਹਰਭਜਨ ਸਿੰਘ ਪੁੱਤਰ ਕੇਵਲ ਸਿੰਘ ਵਜੋਂ ਹੋਈ। ਪੁਲਸ ਵਲੋਂ ਉਕਤ ਦੋਵੇਂ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਹਵਾਲਾਤ ’ਚ ਬੰਦ ਕਰ ਦਿੱਤਾ ਗਿਆ।


author

Karan Kumar

Content Editor

Related News