ਪਟਾਕੇ ਚਲਾਉਣ ਨੂੰ ਲੈ ਕੇ ਭਿੜੀਆਂ ਦੋ ਧਿਰਾਂ, ਦੁਕਾਨ ''ਤੇ ਆ ਕੇ ਕਰ ਦਿੱਤਾ ਹਮਲਾ

Thursday, Oct 31, 2024 - 01:33 PM (IST)

ਪਟਾਕੇ ਚਲਾਉਣ ਨੂੰ ਲੈ ਕੇ ਭਿੜੀਆਂ ਦੋ ਧਿਰਾਂ, ਦੁਕਾਨ ''ਤੇ ਆ ਕੇ ਕਰ ਦਿੱਤਾ ਹਮਲਾ

ਲੁਧਿਆਣਾ (ਗਣੇਸ਼)- ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿਚ ਦੋ ਧਿਰਾਂ ਵਿਚਾਲੇ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਦੇਰ ਰਾਤ ਚੇਤਨ ਵੱਲੋਂ ਪਟਾਕੇ ਚਲਾਏ ਗਏ ਅਤੇ ਨੇੜਲੇ ਲੋਕਾਂ ਵੱਲੋਂ ਇਸ 'ਤੇ ਇਤਰਾਜ਼ ਜਤਾਇਆ ਗਿਆ। ਇਸ ਦੌਰਾਨ ਦੋ ਧਿਰਾਂ ਵਿਚਕਾਰ ਝਗੜਾ ਹੋ ਗਿਆ ਅਤੇ ਇਕ ਧਿਰ ਵੱਲੋਂ ਦੂਜੀ ਧਿਰ 'ਤੇ ਵੱਡੇ ਇਲਜ਼ਾਮ ਲਾਏ ਗਏ। 

ਇਹ ਵੀ ਪੜ੍ਹੋ-  ਅਵਤਾਰ ਹੈਨਰੀ ਨੇ ਚਲਾਇਆ ਅਨੁਸ਼ਾਸਨ ਦਾ 'ਡੰਡਾ', 12 ਅਹੁਦੇਦਾਰਾਂ ਨੂੰ ਕਾਂਗਰਸ ’ਚੋਂ ਕੱਢਿਆ

ਅਨਮੋਲ ਨੇ ਦੱਸਿਆ ਕਿ ਜਦੋਂ ਮੇਰਾ ਭਰਾ ਦੁਕਾਨ 'ਤੇ ਬੈਠਾ ਸੀ ਤਾਂ ਉਸ 'ਤੇ ਦੂਜੀ ਧਿਰ ਦੇ ਕਰੀਬ 10 ਵਿਅਕਤੀਆਂ ਨੇ ਹਮਲਾ ਕਰ ਦਿੱਤਾ, ਜਿਸ ਦੀ ਸੀ. ਸੀ. ਟੀ. ਵੀ. ਫੁਟੇਜ ਦੁਕਾਨ 'ਚ ਲੱਗੇ ਕੈਮਰੇ 'ਚ ਕੈਦ ਹੋ ਗਈ ਹੈ। ਦੋਵਾਂ ਧਿਰਾਂ ਦਾ ਦੇਰ ਰਾਤ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਪੁਲਸ ਵੱਲੋਂ ਕਿਹਾ ਗਿਆ ਕਿ ਦੋਵੇਂ ਧਿਰਾਂ ਇਕ ਦੂਜੇ 'ਤੇ ਗਾਲਾਂ ਕੱਢਣ ਦੇ ਦੋਸ਼ ਲਗਾ ਰਹੀਆਂ ਸਨ। ਉਨ੍ਹਾਂ ਕਿਹਾ ਕਿ ਜੋ ਵੀ ਕਸੂਰਵਾਰ ਹੋਵੇਗਾ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ- ਦਸੂਹਾ 'ਚ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ, ਟੁਕੜਿਆਂ 'ਚ ਬਿਖਰੀ ਮਿਲੀ ਲਾਸ਼
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News