ਪੁਰਾਣੀ ਰੰਜ਼ਿਸ ਨੂੰ ਲੈ ਕੇ ਆਪਸ ਵਿਚ ਭਿੜੀਆ ਦੋ ਧਿਰਾਂ, ਚੱਲੇ ਤੇਜ਼ਧਾਰ ਹਥਿਆਰ

05/15/2024 2:42:22 PM

ਸਾਹਨੇਵਾਲ/ਕੁਹਾੜਾ (ਜਗਰੂਪ) - ਪੁਰਾਣੀ ਰੰਜ਼ਿਸ ਦੇ ਚਲਦੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਮਗਰੋਂ ਫਰਾਰ ਹੋਣ 'ਤੇ ਥਾਣਾ ਸਾਹਨੇਵਾਲ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਮ ਦਿਆਲ ਪੁੱਤਰ ਬਦਰੀ ਪ੍ਰਸ਼ਾਦ ਵਾਸੀ ਨੇੜੇ ਪੀਰ ਬਾਬਾ ਵਾਲੀ ਗਲੀ ਸੁਰਜੀਤ ਨਗਰ ਗਿਆਸਪੁਰਾ ਨੇ ਦੱਸਿਆ ਕਿ ਮੈਂ ਗੋਲਗੱਪੇ ਦੀ ਰੇਹੜੀ ਲਗਾਉਂਦਾ ਹਾਂ। ਬੀਤੀ 10 ਮਈ ਸ਼ਾਮ ਨੂੰ ਮੇਰਾ ਭਰਾ ਰਮੇਸ਼ ਕੁਮਾਰ ਆਪਣੀ ਰੇਹੜੀ ਲੈ ਕੇ ਆਪਣੇ ਅੱਡੇ 'ਤੇ ਜਾ ਰਿਹਾ ਸੀ ਤਾਂ ਰਮੇਸ਼ ਕੁਮਾਰ ਦੀ ਰੇਹੜੀ ਰੋਕ ਕੇ ਨਾਗਮਣੀ ਪਾਂਡੇ ਨਾਮਕ ਵਿਅਕਤੀ ਨੇ ਪਹਿਲਾਂ ਗਾਲੀ ਗਲੋਚ ਕਰਨ ਲੱਗ ਗਿਆ। ਜਦੋਂ ਉਸ ਨੇ ਜਾ ਕੇ ਗਾਲੀ ਗਲੋਚ ਕਰਨ ਤੋਂ ਰੋਕਿਆ ਤਾਂ ਨਾਗਮਣੀ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ-ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਕਰੰਟ ਲੱਗਣ ਕਾਰਨ ਤੜਫ਼-ਤੜਫ਼ ਕੇ ਨਿਕਲੀ ਜਾਨ

ਮੁਦਈ ਨੇ ਬਿਆਨ ਕੀਤਾ ਕਿ ਜਦੋਂ ਉਸ ਨੂੰ ਛੁਡਾਉਣਾ ਚਾਹਿਆ ਤਾਂ ਨਾਗਮਣੀ ਨੇ ਆਪਣੇ ਹੋਰ ਸਾਥੀਆਂ ਨੂੰ ਫੋਨ ਕਰਕੇ ਬੁਲਾ ਲਿਆ, ਜਿਨ੍ਹਾਂ ਕੋਲ ਡੰਡੇ ਅਤੇ ਹੋਰ ਤੇਜ਼ਧਾਰ ਹਥਿਆਰ ਸਨ ਪਰ ਜਦੋਂ ਲੋਕਾਂ ਨੇ ਰੌਲਾ ਪਾਇਆ ਤਾਂ ਉਹ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ਸਬੰਧੀ ਜਦੋਂ ਚੌਂਕੀ ਗਿਆਸਪੁਰਾ ਦੇ ਇੰਚਾਰਜ ਧਰਮਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਨ੍ਹਾਂ ਦੋਹਾਂ ਪਾਰਟੀਆਂ ਦੇ ਆਪਸ 'ਚ ਪਹਿਲਾਂ ਵੀ ਮਾਮਲੇ ਦਰਜ ਹਨ। ਇਨ੍ਹਾਂ ਦੀ ਪੁਰਾਣੀ ਰੰਜ਼ਿਸ ਹੋਣ ਕਰਕੇ ਇਹ ਲੜੇ ਹਨ, ਜਿਨ੍ਹਾਂ 'ਤੇ ਬਣਦੀ ਕਾਰਵਾਈ ਕੀਤੀ ਗਈ ਅਤੇ ਮੈਡੀਕਲ ਰਿਪੋਰਟ ਆਉਣ 'ਤੇ ਹਾਲਾਤ ਮੁਤਾਬਕ ਧਾਰਾਵਾਂ 'ਚ ਵਾਧਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ-ਜਲੰਧਰ: ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋਏ ਵਿਅਕਤੀ ਨੇ ਤੋੜਿਆ ਦਮ, ਇੰਟਰਨੈਸ਼ਨਲ ਡਰੱਗ ਰੈਕੇਟ ਨਾਲ ਜੁੜੇ ਨੇ ਤਾਰ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News