ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
Monday, Sep 29, 2025 - 02:57 PM (IST)

ਜ਼ੀਰਾ (ਰਾਜੇਸ਼ ਢੰਡ)–ਥਾਣਾ ਸਿਟੀ ਜ਼ੀਰਾ ਅਤੇ ਥਾਣਾ ਸਦਰ ਜ਼ੀਰਾ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਅਤੇ ਹੈਰੋਇਨ ਦੀ ਸਮੱਗਰੀ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਜ਼ੀਰਾ ਪੁਲਸ ਦੇ ਸਹਾਇਕ ਥਾਣੇਦਾਰ ਸਤਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਇਲਾਕੇ ’ਚ ਗਸ਼ਤ ਕਰ ਰਹੀ ਸੀ ਅਤੇ ਗਸ਼ਤ ਕਰਦੀ ਹੋਹੀ ਮੱਲੋਕੇ ਰੋਡ ਜ਼ੀਰਾ ਪੁੱਜੀ ਤਾਂ ਮੁਲਜ਼ਮ ਵਿਸ਼ਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਟਿੱਬਾ ਬਸਤੀ ਜ਼ੀਰਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਅੱਧਾ ਗ੍ਰਾਮ ਹੈਰੋਇਨ, ਇਕ ਸਿਲਵਰ ਪੰਨੀ ਹੈਰੋਇਨ ਨਾਲ ਲਿਬੜੀ ਇਕ ਲਾਈਟਰ ਅਤੇ 10 ਰੁਪਏ ਭਾਰਤੀ ਕਰੰਸੀ ਬਰਾਮਦ ਹੋਈ।
ਥਾਣਾ ਸਦਰ ਜ਼ੀਰਾ ਪੁਲਸ ਦੇ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਪਿੰਡ ਮਲਸੀਆਂ ਕਲਾਂ ਵਿਖੇ ਸੀ ਤਾਂ ਇਸ ਦੌਰਾਨ ਸ਼ੱਕ ਦੇ ਤਹਿਤ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਦਲੇਰ ਸਿੰਘ ਵਾਸੀ ਮਲਸੀਆਂ ਕਲਾਂ ਨੂੰ ਕਾਬੂ ਕੀਤਾ ਗਿਆ ਅਤੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕਰ ਲਏ ਗਏ ਹਨ।
ਇਹ ਵੀ ਪੜ੍ਹੋ: Punjab: ਰੇਲਵੇ ਵਿਭਾਗ ਦੀ ਵੱਡੀ ਕਾਰਵਾਈ! 62 ਯਾਤਰੀਆਂ ਨੂੰ ਲੱਗਾ 32 ਹਜ਼ਾਰ ਰੁਪਏ ਦਾ ਜੁਰਮਾਨਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8