ਦੋ ਮੋਟਰਸਾਈਕਲਾਂ ਦੀ ਟੱਕਰ ਹੋਣ ਕਾਰਨ ਵਾਪਰਿਆ ਸੜਕ ਹਾਦਸਾ, ਦੋ ਜ਼ਖ਼ਮੀ
Sunday, Nov 01, 2026 - 06:55 PM (IST)
ਤਪਾ ਮੰਡੀ (ਗੋਇਲ)- ਇਥੋਂ ਦੇ ਨੇੜਲੇ ਪਿੰਡ ਢਿੱਲਵਾਂ ਵਿਖੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਵਿਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਤਪਾ ਦੇ ਰਹਿਣ ਵਾਲੇ ਦਰਸ਼ਨ ਸਿੰਘ ਢਿੱਲਵਾਂ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਵਾਪਸ ਆ ਰਹੇ ਸਨ ਕਿ ਇਸੇ ਦੌਰਾਨ ਉਨ੍ਹਾਂ ਦੀ ਟੱਕਰ ਇਕ ਹੋਰ ਮੋਟਰਸਾਈਕਲ ਸਵਾਰ ਨਾਲ ਹੋ ਗਈ।
ਇਹ ਵੀ ਪੜ੍ਹੋ: ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ ਜਤਾਇਆ ਦੁੱਖ਼
ਦੂਜੇ ਮੋਟਰਸਾਈਕਲ ਸਵਾਰ ਦਾ ਨਾਂ ਵੀ ਦਰਸ਼ਨ ਸਿੰਘ ਹੀ ਹੈ, ਜੋ ਪਿੰਡ ਮੌੜ ਨਾਭਾ ਦਾ ਰਹਿਣ ਵਾਲਾ ਹੈ। ਉਹ ਆਪਣੇ ਪਿੰਡ ਵੱਲ ਜਾ ਰਿਹਾ ਸੀ। ਇਸ ਹਾਦਸੇ ਵਿਚ ਦੋਵੇਂ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤਪਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ ਸਣੇ 2 ਮੁਲਜ਼ਮ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
