5 ਗ੍ਰਾਮ ਚਿੱਟਾ, 24 ਬੋਤਲਾਂ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ
Friday, Mar 31, 2023 - 05:47 PM (IST)

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)–ਪੁਲਸ ਨੇ ਦੋ ਕੇਸਾਂ ਵਿਚ 5 ਗ੍ਰਾਮ ਚਿੱਟਾ, 24 ਬੋਤਲਾਂ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਲੌਂਗੋਵਾਲ ਦੇ ਪੁਲਸ ਅਧਿਕਾਰੀ ਹਰਚੇਤਨ ਸਿੰਘ ਨੇ ਦਸਿਆ ਕਿ ਗਸ਼ਤ ਦੌਰਾਨ ਜਦੋਂ ਪੁਲਸ ਪਾਰਟੀ ਜਾ ਰਹੀ ਸੀ ਤਾਂ ਲੌਂਗੋਵਾਲ ਦੇ ਬਿਜਲੀ ਗਰਿੱਡ ਦੇ ਕੋਲ ਇਕ ਵਿਅਕਤੀ ਮੋਟਰਸਾਈਕਲ ’ਤੇ ਬੈਠੇ ਲਿਫ਼ਾਫ਼ੇ ਦੀ ਫਰੋਲਾ-ਫਰਾਲੀ ਕਰਦਾ ਵਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਵੇਖ ਕੇ ਭੱਜਣ ਲੱਗਿਆ। ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 5 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਦੋਸ਼ੀ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਜੁਬੜਾ ਵਾਲੇ ਕੋਠੇ ਲੌਂਗੋਵਾਲ ਦੇ ਤੌਰ ’ਤੇ ਹੋਈ। ਇਸੇ ਤਰ੍ਹਾਂ ਨਾਲ ਥਾਣਾ ਭਵਾਨੀਗੜ੍ਹ ਦੇ ਪੁਲਸ ਅਧਿਕਾਰੀ ਗਿਆਨ ਸਿੰਘ ਨੇ ਦਸਿਆ ਕਿ ਪੁਲਸ ਨੇ ਮੁਖਬਰ ਦੀ ਸੂਚਨਾ ਦੇ ਆਧਾਰ ’ਤੇ ਬਲਦੇਵ ਸਿੰਘ ਵਾਸੀ ਨਾਗਰਾ ’ਤੇ ਰੇਡ ਕਰਕੇ ਉਸ ਨੂੰ 24 ਬੋਤਲਾਂ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ : ਸ਼ਾਹਕੋਟ 'ਚ ਰੂਹ ਕੰਬਾਊ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ, ਇਕ ਦੀ ਵੱਖ ਹੋਈ ਬਾਂਹ ਤੇ ਇਕ ਦਾ ਖੁੱਲ੍ਹਿਆ ਦਿਮਾਗ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।