ਚਿੱਟਾ ਅਤੇ ਸ਼ਰਾਬ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
Friday, Jul 14, 2023 - 02:48 PM (IST)

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)–ਪੁਲਸ ਨੇ ਦੋ ਕੇਸਾਂ ਵਿਚ 15 ਗ੍ਰਾਮ ਚਿੱਟਾ 20 ਬੋਤਲਾਂ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਪੁਲਸ ਚੌਂਕੀ ਰਣੀਕੇ ਦੇ ਪੁਲਸ ਅਧਿਕਾਰੀ ਕਰਮ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਪੁਲਸ ਪਾਰਟੀ ਅਨਾਜ ਮੰਡੀ ਪਿੰਡ ਕੰਧਾੜਗੜ੍ਹ ਛੰਨਾਂ ਪੁੱਜੀ ਤਾਂ ਇਕ ਵਿਅਕਤੀ ਪਲਾਸਟਿਕ ਦੀ ਲਿਫ਼ਾਫੀ ਦੀ ਫਰੋਲਾ ਫਰਾਲੀ ਕਰ ਰਿਹਾ ਸੀ। ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਦੋਸ਼ੀ ਦੀ ਪਛਾਣ ਮਨਦੀਪ ਸਿੰਘ ਵਾਸੀ ਸਮੁੰਦਰਗੜ੍ਹ ਛੰਨਾਂ ਦੇ ਤੌਰ ’ਤੇ ਹੋਈ।
ਇਸੇ ਤਰ੍ਹਾਂ ਨਾਲ ਥਾਣਾ ਸਦਰ ਧੂਰੀ ਦੇ ਪੁਲਸ ਅਧਿਕਾਰੀ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਪਿਆਰਾ ਸਿੰਘ ਵਾਸੀ ਸਮੁੰਦਰਗੜ੍ਹ ਛੰਨਾਂ ਹਰਿਆਣੇ ਤੋਂ ਸ਼ਰਾਬ ਲਿਆ ਕੇ ਵੇਚਣ ਦਾ ਆਦੀ ਹੈ। ਉਹ ਅੱਜ ਵੀ ਬਾਹਰੋਂ ਸ਼ਰਾਬ ਲਿਆ ਕੇ ਪਿੰਡ ਪਲਾਸੋਰ ਵੱਲ ਆ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਨਾਕੇਬੰਦੀ ਕਰਕੇ ਉਸ ਨੂੰ 20 ਬੋਤਲਾਂ ਦੇਸੀ ਸ਼ਰਾਬ ਹਰਿਆਣਾ ਸਮੇਤ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ- ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਪੁੱਜੇ CM ਭਗਵੰਤ ਮਾਨ, ਕਿਹਾ-ਪਾਣੀ 'ਚੋਂ ਹਿੱਸਾ ਮੰਗਣ ਵਾਲੇ ਸੂਬੇ ਰੱਖ ਲੈਣ ਹੁਣ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711