ਪੰਜਾਬ ਦੇ ਦੋ ਪੁਲਸ ਅਧਿਕਾਰੀਆਂ ਨੂੰ ਮਿਲੇਗਾ ਗ੍ਰਹਿ ਮੰਤਰੀ ਮੈਡਲ ਫਾਰ ਐਕਸੀਲੈਂਸ ਇਨਵੈਸਟੀਗੇਸ਼ਨ

Thursday, Aug 12, 2021 - 04:26 PM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)–ਸਾਲ 2021 ਲਈ ਗ੍ਰਹਿ ਮੰਤਰੀ ਮੈਡਲ ਫਾਰ ਐਕਸੀਲੈਂਸ ਇਨ ਇਨਵੈਸਟੀਗੇਸ਼ਨ ਸਬੰਧੀ 152 ਪੁਲਸ ਕਰਮਚਾਰੀਆਂ ਦੀ ਚੋਣ ਕੀਤੀ ਗਈ ਹੈ, ਜਿਸ ’ਚ ਪੰਜਾਬ ਦੇ ਦੋ ਅਧਿਕਾਰੀਆਂ ਨੂੰ ਉਪਰੋਕਤ ਮੈਡਲ ਮਿਲਿਆ ਹੈ ਅਤੇ ਇਹ ਦੋਵੇਂ ਅਧਿਕਾਰੀ ਜ਼ਿਲ੍ਹਾ ਬਰਨਾਲਾ ਨਾਲ ਸਬੰਧਿਤ ਹਨ। ਜ਼ਿਲ੍ਹਾ ਪੁਲਸ ਮੁਖੀ ਸੰਦੀਪ ਗੋਇਲ ਅਤੇ ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੂੰ ਕੇਂਦਰ ਸਰਕਾਰ ਵੱਲੋਂ ਇਸ ਐਵਾਰਡ ਲਈ ਚੁਣਿਆ ਗਿਆ ਹੈ। ਵਰਣਨਯੋਗ ਹੈ ਕਿ ਉਪਰੋਕਤ ਮੈਡਲ ਲਈ 15 ਅਧਿਕਾਰੀ ਸੀ. ਬੀ. ਆਈ. ਤੋਂ, 11 ਅਧਿਕਾਰੀ ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਤੋਂ, 10 ਅਧਿਕਾਰੀ ਉੱਤਰ ਪ੍ਰਦੇਸ਼ ਤੋਂ, 9 ਅਧਿਕਾਰੀ ਕੇਰਲਾ ਅਤੇ ਰਾਜਸਥਾਨ ਤੋਂ, 8 ਅਧਿਕਾਰੀ ਤਾਮਿਲਨਾਡੂ ਪੁਲਸ ਤੋਂ, 7 ਅਧਿਕਾਰੀ ਬਿਹਾਰ ਤੋਂ, 6 ਅਧਿਕਾਰੀ ਗੁਜਰਾਤ ਕਰਨਾਟਕਾ ਅਤੇ ਦਿੱਲੀ ਪੁਲਸ ’ਚੋਂ ਚੁਣੇ ਗਏ ਹਨ।

PunjabKesari

ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਦੇ ਸਮਾਗਮ ’ਚ ਸ਼ਾਮਲ ਹੋਏ ਬੇਰੁਜ਼ਗਾਰ ਅਧਿਆਪਕ, ਪੁਲਸ ਨੇ ਕੱਢੇ ਬਾਹਰ

ਪੰਜਾਬ ’ਚ ਸਿਰਫ ਦੋ ਅਧਿਕਾਰੀਆਂ ਨੂੰ ਇਸ ਐਵਾਰਡ ਲਈ ਚੁਣਿਆ ਗਿਆ ਹੈ। ਇਸ ਮੈਡਲ ਦਾ ਗਠਨ 2018 ’ਚ ਅਪਰਾਧ ਦੀ ਜਾਂਚ ਦੇ ਉੱਚ ਪੇਸ਼ੇਵਰ ਮਾਪਦੰਡਾਂ ਨੂੰ ਬੜ੍ਹਾਵਾ ਦੇਣਾ ਅਤੇ ਜਾਂਚ ਅਧਿਕਾਰੀਆਂ ਵੱਲੋਂ ਜਾਂਚ ’ਚ ਅਜਿਹੀ ਉੱਤਮਤਾ ਨੂੰ ਮਾਨਤਾ ਦੇਣ ਦੇ ਉਦੇਸ਼ ਨਾਲ ਕੀਤਾ ਗਿਆ ਹੈ। ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੂੰ ਇਸ ਤੋਂ ਪਹਿਲਾਂ 6 ਵਾਰ ਡੀ. ਜੀ. ਪੀ. ਡਿਸਕ ਨਾਲ, 2015 ’ਚ ਐਵਾਰਡ ਫਾਰ ਮੈਰੀਟੋਰੀਅਸ ਸਰਵਿਸ ਅਤੇ 2020 ’ਚ ਮੁੱਖ ਮੰਤਰੀ ਵੱਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ।
 


Manoj

Content Editor

Related News