ਪੁਰਾਣੀ ਰੰਜਿਸ਼ ਨੂੰ ਲੈ ਕੇ ਭਿੜੀਆਂ ਦੋ ਧਿਰਾਂ, ਕਈ ਲੋਕ ਜ਼ਖ਼ਮੀ ਤੇ ਵਾਹਨ ਵੀ ਗਏ ਨੁਕਸਾਨੇ
Thursday, Aug 15, 2024 - 06:09 PM (IST)
ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ, ਮਨਜੀਤ)- ਗੁਰੂਹਰਸਹਾਏ ਵਿੱਚ ਅੱਜ ਗੋਲੂ ਕਾ ਮੋਹਨ ਕੇ ਰੋਡ 'ਤੇ ਸਥਿਤ ਟਰੱਕ ਯੂਨੀਅਨ ਦੇ ਕੋਲ ਦੋ ਧਿਰਾਂ ਦੇ ਵਿੱਚ ਕਿਸੇ ਗੱਲ ਨੂੰ ਲੈ ਕੇ ਲੜਾਈ ਹੋਈ, ਜਿਸ ਵਿਚ ਕਈ ਲੋਕ ਜ਼ਖ਼ਮੀ ਅਤੇ ਵਾਹਨ ਨੁਕਸਾਨੇ ਗਏ। ਲੜਾਈ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਇਲਾਜ ਲਈ ਗੁਰੂਹਰਸਹਾਏ ਦੇ ਸੀ. ਐੱਚ. ਸੀ. ਹਸਪਤਾਲ ਵਿੱਚ ਲਿਆਂਦਾ ਗਿਆ।
ਹਸਪਤਾਲ ਵਿੱਚ ਹਾਜ਼ਰ ਮੈਡੀਕਲ ਅਧਿਕਾਰੀਆਂ ਨੇ ਜ਼ਖ਼ਮੀ ਵਿਅਕਤੀਆਂ ਨੂੰ ਫਸਟ ਏਡ ਦੇ ਕੇ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਰੈਫਰ ਕਰ ਦਿੱਤਾ। ਦੋਹਾਂ ਧਿਰਾਂ ਵਿੱਚ ਲੜਾਈ ਕਿਸ ਗੱਲ ਨੂੰ ਲੈ ਕੇ ਹੋਈ ਇਸ ਗੱਲ ਦਾ ਪਤਾ ਨਹੀਂ ਲਗ ਸਕਿਆ, ਇਸ ਲੜਾਈ ਦੌਰਾਨ ਦੋ ਕਾਰਾਂ ਵੀ ਨੁਕਸਾਨੀਆਂ ਗਈਆਂ ਹਨ।
ਇਹ ਵੀ ਪੜ੍ਹੋ- ਪੁੱਤਰ ਨਾ ਹੋਣ ਕਾਰਨ ਸਹੁਰੇ ਮਾਰਦੇ ਸਨ ਮਹਿਣੇ, ਪਰੇਸ਼ਾਨ ਹੋ ਕੇ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ