ਕਰੋੜਾਂ ਦੀ ਹੈਰੋਇਨ ਤੇ ਇਕ ਕਾਰ ਸਮੇਤ ਦੋ ਤਸਕਰ ਗ੍ਰਿਫ਼ਤਾਰ
Friday, Jan 03, 2025 - 07:07 PM (IST)
ਫਿਰੋਜ਼ਪੁਰ (ਖੁੱਲਰ)- ਫਿਰੋਜ਼ਪੁਰ ਜ਼ਿਲ੍ਹਾ ਪੁਲਸ ਮੁਖੀ ਸੋਮਿਆ ਮਿਸ਼ਰਾ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਫਿਰੋਜ਼ਪੁਰ ਪੁਲਸ ਨੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸਿਆ ਹੋਇਆ ਹੈ। ਜ਼ਿਲ੍ਹਾ ਪੁਲਸ ਮੁਖੀ ਸੋਮਿਆ ਮਿਸ਼ਰਾ ਨੇ ਦੱਸਿਆ ਕਿ ਥਾਣਾ ਕੁੱਲਗੜ੍ਹੀ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 3 ਕਿਲੋ 262 ਗ੍ਰਾਮ ਹੈਰੋਇਨ ਅਤੇ 1 ਕਾਰ ਬੈਲੋਨੋ ਸਮੇਤ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਸ ਮੁਖੀ ਸੋਮਿਆ ਮਿਸ਼ਰਾ ਨੇ ਦੱਸਿਆ ਕਿ ਥਾਣਾ ਕੁੱਲਗੜ੍ਹੀ ਪੁਲਸ ਦੇ ਸਹਾਇਕ ਥਾਣੇਦਾਰ ਵੇਦ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਚੈਕਿੰਗ ਦੇ ਸਬੰਧ ਵਿਚ ਪਿੰਡ ਸੈਦਾਂ ਵਾਲਾ ਪਾਸ ਪੁੱਜੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਅਜੈਪਾਲ ਸਿੰਘ ਉਰਫ਼ ਅਜੇ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਜਗਤਪੁਰ ਥਾਣਾ ਝਬਾਲ, ਜ਼ਿਲ੍ਹਾ ਤਰਨਤਾਰਨ ਅਤੇ ਗੁਰਜਿੰਦਰ ਸਿੰਘ ਉਰਫ਼ ਕਾਕਾ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਝੰਡਾ ਬੱਗਾ ਪੁਰਾਣਾ ਥਾਣਾ ਸਦਰ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਮਿਲ ਕੇ ਹੈਰੋਇਨ ਦੀ ਭਾਰੀ ਸਮੱਗਲਿੰਗ ਕਰਦੇ ਹਨ ਅਤੇ ਅੱਜ ਦੀ ਦੋਵੇਂ ਜਣੇ ਕਾਰ ਬੈਲੋਨੋ ਨੰਬਰ ਪੀ. ਬੀ. 46 ਏ. ਜੀ. 5925 ’ਤੇ ਸਵਾਰ ਹੋ ਕੇ ਪਿੰਡ ਮੱਲਵਾਲ ਕਦੀਮ ਤੋਂ ਫਿਰੋਜ਼ਪੁਰ ਜ਼ੀਰਾ ਰੋਡ ਵੱਲ ਨੂੰ ਆ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਖ਼ਤਰੇ ਦੀ ਘੰਟੀ, ਅਗਲੇ 48 ਘੰਟੇ ਭਾਰੀ, ਮੀਂਹ ਸਣੇ ਚੱਲਣਗੀਆਂ ਤੇਜ਼ ਹਵਾਵਾਂ
ਜੇਕਰ ਰਸਤੇ ਵਿਚ ਨਾਕਾਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਆਂ ’ਤੇ ਛਾਪੇਮਾਰੀ ਕਰਕੇ 3 ਕਿਲੋ 262 ਗ੍ਰਾਮ ਹੈਰੋਇਨ ਅਤੇ 1 ਕਾਰ ਬੈਲੋਰੋ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਆਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਸੁਰਾਗ ਲੱਗਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਵਾਰਿਸਾਂ ਨੂੰ ਮਿਲੀ ਸਰਕਾਰੀ ਨੌਕਰੀ, ਜਾਣੋ ਪੂਰੀ ਸੂਚੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e