ਦੋ ਧਿਰਾਂ ਦੀ ਆਪਸੀ ਰੰਜਿਸ਼ ਦੇ ਚੱਲਦਿਆਂ ਚੱਲੀ ਗੋਲੀ, 2 ਜ਼ਖਮੀ

07/15/2020 2:54:57 AM

ਗੁਰੂਹਰਸਹਾਏ, (ਆਵਲਾ)– ਪਿੰਡ ਚੱਕ ਪੰਜੇ ਕੇ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਦੇਰ ਸ਼ਾਮ ਸ਼ਹਿਰ ਦੇ ਨਾਲ ਲੱਗਦੇ ਪਿੰਡ ਚੱਕ ਪੰਜੇ ਕੇ ਵਿਖੇ ਦੋ ਧਿਰਾਂ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚੱਲ ਗਈ, ਜਿਸ ’ਚ ਇਕ ਧਿਰ ਦੇ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲਿਆਂਦਾ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨੂੰ ਨਾਜ਼ੁਕ ਦੇਖਦੇ ਹੋਏ ਉਨ੍ਹਾਂ ਨੂੰ ਫਰੀਦਕੋਟ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ। ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਹੀ ਪੰਜਾਬ ਅੰਦਰ ਵੱਧ ਰਹੇ ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਪੰਜਾਬ ਅੰਦਰ ਧਾਰਾ 144 ਲਾਈ ਗਈ ਹੈ, ਜਿਸ ’ਤੇ ਤਹਿਤ ਕਿਤੇ ਵੀ 5 ਤੋਂ ਵੱਧ ਲੋਕ ਇਕੱਠੇ ਨਹੀ ਹੋ ਸਕਦੇ ਪਰ ਇਸ ਦੇ ਬਾਵਜੂਦ ਗੁਰੂਹਰਸਹਾਏ ਇਲਾਕੇ ਅੰਦਰ ਗੋਲੀ ਚੱਲਣ ਨਾਲ ਸ਼ਹਿਰ ਅੰਦਰ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਇਸ ਤਰ੍ਹਾਂ ਜਾਪਦਾ ਹੈ ਕਿ ਕਾਨੂੰਨ ਦੀ ਕੋਈ ਵੀ ਪ੍ਰਵਾਹ ਨਹੀਂ ਕਰਦੇ।


Bharat Thapa

Content Editor

Related News