25 ਕਿੱਲੋ ਡੋਡੇ ਚੂਰਾ-ਪੋਸਤ ਸਮੇਤ ਦੋ ਔਰਤਾਂ ਗ੍ਰਿਫ਼ਤਾਰ

10/12/2023 5:57:08 PM

ਮੋਗਾ (ਆਜ਼ਾਦ)-ਨਸ਼ੇ ਵਾਲੇ ਪਦਾਰਥਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸੀ. ਆਈ. ਏ. ਸਟਾਫ਼ ਬਾਘਾ ਪੁਰਾਣਾ ਨੇ ਡੋਡੇ ਪੋਸਤ ਬਰਾਮਦ ਕਰਕੇ ਔਰਤ ਸਮੇਤ 2 ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ਼ ਬਾਘਾ ਪੁਰਾਣਾ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਗੁਰਬਖਸ਼ ਸਿੰਘ ਪੁਲਸ ਪਾਰਟੀ ਸਮੇਤ ਲਿੰਕ ਰੋਡ ਤਾਰੇਵਾਲਾ ਤੋਂ ਮੋਗਾ ਨੂੰ ਜਾ ਰਹੇ ਸੀ ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਮੋਟਰਸਾਈਕਲ ਸਵਾਰ ਰੂਪ ਸਿੰਘ ਨਿਵਾਸੀ ਪਿੰਡ ਲਾਟੀਆਂ ਵਾਲਾ ਕਪੂਰਥਲਾ ਅਤੇ ਸ਼ਰਿੰਦਰ ਕੌਰ ਨਿਵਾਸੀ ਪਿੰਡ ਮਹਿਤਪੁਰ ਜਲੰਧਰ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 25 ਕਿੱਲੋ ਭੁੱਕੀ ਡੋਡੇ ਪੋਸਤ ਬਰਾਮਦ ਕੀਤੇ ਗਏ, ਜਿਨ੍ਹਾਂ ਨੂੰ ਪੁਲਸ ਪਾਰਟੀ ਨੇ ਤੁਰੰਤ ਹਿਰਾਸਤ ਵਿਚ ਲੈ ਲਿਆ, ਜਿਨ੍ਹਾਂ ਖ਼ਿਲਾਫ਼ ਥਾਣਾ ਸਿਟੀ ਸਾਊਥ ਮੋਗਾ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਪੁੱਛਗਿੱਛ ਦੇ ਬਾਅਦ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸਮਾਣਾ ਦੇ ਨੌਜਵਾਨ ਦੀ ਹੋਈ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en&pli=1

For IOS:-  https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri