ਕੁੜੀਆਂ ਨਾਲ ਛੇੜਛਾੜ ਦੇ ਮਾਮਲੇ ਨੂੰ ਲੈ ਕੇ ਦੋ ਨੌਜਵਾਨ ਆਪਸ ’ਚ ਭਿੜੇ, ਪਾੜੇ ਇਕ-ਦੂਜੇ ਦੇ ਸਿਰ

09/19/2023 1:24:16 PM

ਅਬੋਹਰ (ਸੁਨੀਲ)- ਸਥਾਨਕ ਗਲੀ ਨੰ. 3 ਵਿਚ ਇਕ ਅਕੈਡਮੀ ’ਚ ਪੜ੍ਹਨ ਲਈ ਆਉਂਦੀਆਂ ਕੁੜੀਆਂ ਨਾਲ ਛੇੜਛਾੜ ਦੇ ਮਾਮਲੇ ਨੂੰ ਲੈ ਕੇ ਦੋ ਨੌਜਵਾਨ ਆਪਸ ਵਿਚ ਭਿੜ ਗਏ। ਦੋਵਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ-  ਜੋਤੀ ਨੂਰਾਂ ਦੀਆਂ ਫਿਰ ਵਧੀਆਂ ਮੁਸ਼ਕਲਾਂ, ਛੋਟੀ ਭੈਣ ਨੇ ਲਾਏ ਇਹ ਇਲਜ਼ਾਮ (ਦੇਖੋ ਵੀਡੀਓ)

ਸਰਕਾਰੀ ਹਸਪਤਾਲ ’ਚ ਦਾਖ਼ਲ ਗਲੀ ਨੰ. 1 ਨਿਵਾਸੀ ਅੰਕਿਤ ਗੋਇਲ ਦੇ ਪਿਤਾ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਗਲੀ ਨੰ. 3 ’ਚ ਉਸ ਦੀ ਅਕੈਡਮੀ ਹੈ, ਜਦਕਿ ਸਾਡੀ ਅਕੈਡਮੀ ਦੇ ਨੇੜੇ ਹੀ ਇਕ ਕੰਪਨੀ ਦੇ ਦਫ਼ਤਰ ’ਚ ਕੰਮ ਕਰਨ ਵਾਲਾ ਨੌਜਵਾਨ ਅਕਸਰ ਹੀ ਕੁੜੀਆਂ ਨੂੰ ਤੰਗ-ਪ੍ਰੇਸ਼ਾਨ ਕਰਦਾ ਹੈ। ਇਸ ਬਾਰੇ ਜਦੋਂ ਉਸ ਦੇ ਪੁੱਤਰ ਅੰਕਿਤ ਨੇ ਉਸ ਨੂੰ ਰੋਕਿਆ ਤਾਂ ਨੌਜਵਾਨ ਨੇ ਉਸ ਦੀ ਕੁੱਟਮਾਰ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।

ਇਹ ਵੀ ਪੜ੍ਹੋ- ਅਜਨਾਲਾ 'ਚ ਸ਼ਰਮਨਾਕ ਘਟਨਾ, ਚਾਹ 'ਚ ਨਸ਼ੀਲਾ ਪਦਾਰਥ ਮਿਲਾਕੇ 22 ਸਾਲਾ ਕੁੜੀ ਨਾਲ ਟੱਪੀਆਂ ਹੱਦਾਂ

ਇਸੇ ਮਾਮਲੇ ’ਚ ਜ਼ਖ਼ਮੀ ਹੋਏ ਰਾਹੁਲ ਅਸੀਜਾ ਨੇ ਦੱਸਿਆ ਕਿ ਉਹ ਆਪਣੇ ਦਫ਼ਤਰ ਤੋਂ ਐਕਟਿਵਾ ’ਤੇ ਜਾ ਰਿਹਾ ਸੀ ਤਾਂ ਅੰਕਿਤ ਗੋਇਲ ਨੇ ਉਸ ਨੂੰ ਘੇਰ ਕੇ ਕੁੱਟਮਾਰ ਕੀਤੀ। ਦੋਵਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਰੈਫ਼ਰ ਕਰ ਦਿੱਤਾ।

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ 'ਚ ਪਿੰਡ ਜੈਮਲਸਿੰਘ ਵਾਲਾ ਦੇ ਸਰਪੰਚ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News