ਯੂਕ੍ਰੇਨ ’ਚ ਫਸੇ ਤਪਾ ਮੰਡੀ ਦੇ 2 ਨੌਜਵਾਨ, ਪੰਜ ਵਰ੍ਹੇ ਪਹਿਲਾਂ ਗਏ ਸਨ ਡਾਕਟਰੀ ਦੀ ਪੜ੍ਹਾਈ ਕਰਨ

02/26/2022 10:35:16 AM

ਤਪਾ ਮੰਡੀ (ਸ਼ਾਮ,ਗਰਗ) : ਰੂਸ ਅਤੇ ਯੂਕ੍ਰੇਨ ’ਚ ਚੱਲ ਰਹੀ ਲੜਾਈ ਨੇ ਪੂਰੀ ਦੁਨੀਆ ਨੂੰ ਚਿੰਤਾ ’ਚ ਪਾਇਆ ਹੋਇਆ ਹੈ। ਆਪਸੀ ਖਹਿਬਾਜ਼ੀ ’ਚ ਹੋ ਰਹੀ ਮਾਨਵਤਾ ਦੇ ਘਾਣ ’ਚ ਜਿੱਥੇ ਹਰ ਇਨਸਾਨ ਭੈਅਭੀਤ ਨਜ਼ਰ ਆ ਰਿਹਾ ਹੈ, ਉਥੇ ਹੀ ਸਥਾਨਕ ਸ਼ਹਿਰ ਦੇ ਦੋ ਪਰਿਵਾਰ ਅਜਿਹੇ ਹਨ ਜੋ ਇਸ ਲੜਾਈ ਕਾਰਨ ਡੂੰਘੀ ਚਿੰਤਾ ’ਚ ਡੁੱਬੇ ਨਜ਼ਰ ਆ ਰਹੇ ਹਨ। ਬੱਚਿਆਂ ਦੇ ਮਾਪਿਆਂ ਨੇ ਭਰੇ ਮਨ ਨਾਲ ਦੱਸਿਆ ਕਿ ਸਾਡੇ ਦੋਵੇਂ ਨੌਜਵਾਨ ਬੇਟੇ ਬੀਤੇ ਪੰਜ ਵਰ੍ਹਿਆਂ ਤੋਂ ਡਾਕਟਰੀ ਦੀ ਪੜ੍ਹਾਈ ਕਰਨ ਗਏ ਸਨ। ਡਾ. ਧੀਰਜ ਕੁਮਾਰ ਨਿਵਾਸੀ ਤਪਾ ਦਾ ਪੁੱਤਰ ਕਨਵਰ ਸ਼ਰਮਾ ਅਤੇ ਅਸ਼ੋਕ ਕੁਮਾਰ ਦਾ ਪੁੱਤਰ ਹਰਸ਼ਿਤ ਬਾਂਸਲ ਯੂਕ੍ਰੇਨ ਦੇ ਸ਼ਹਿਰ ’ਚ ਫਸੇ ਹੋਏ ਹਨ ਜਿੱਥੇ ਉਨ੍ਹਾਂ ਨੂੰ ਖਾਣ-ਪੀਣ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਨਾ ਤਾਂ ਯੂਕ੍ਰੇਨ ਦੀ ਸਰਕਾਰ ਉਨ੍ਹਾਂ ਦੀ ਬਾਂਹ ਫੜ ਰਹੀ ਹੈ ਨਾ ਹੀ ਭਾਰਤ ਸਰਕਾਰ ਵੱਲੋਂ ਕੋਈ ਰਾਹਤ ਕਾਰਜ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਦਾਜ ਦੀ ਮੰਗ ਤੋਂ ਪ੍ਰੇਸ਼ਾਨ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪਤੀ ਤੇ ਸਹੁਰੇ ਖ਼ਿਲਾਫ਼ ਕੇਸ ਦਰਜ

ਉਨ੍ਹਾਂ ਕਿਹਾ ਕਿ ਸਭ ਤੋਂ ਚਿੰਤਾ ਦੀ ਗੱਲ ਇਹ ਹੈ ਕਿ ਸਰਕਾਰ ਵੱਲੋਂ ਜਿਸ ਜਗ੍ਹਾ ’ਤੇ ਬੱਚਿਆਂ ਨੂੰ ਆਉਣ ਲਈ ਕਿਹਾ ਗਿਆ ਹੈ ਉਸ ਜਗ੍ਹਾ ਤੋਂ ਬੱਚੇ ਲਗਭਗ ਇਕ ਹਜ਼ਾਰ ਕਿਲੋਮੀਟਰ ਦੂਰ ਬੈਠੇ ਜਾਗ ਕੇ ਲਿਖਤੀ ਰੂਪ ’ਚ ਉਨ੍ਹਾਂ ਨੂੰ ਕੋਈ ਵੀ ਭਰੋਸਾ ਨਹੀਂ ਦਿਵਾਇਆ ਗਿਆ ਕਿ ਕਿਸ ਤਰ੍ਹਾਂ ਉਨ੍ਹਾਂ ਨੂੰ ਭਾਰਤ ਵਾਪਸ ਲਿਆਂਦਾ ਜਾਵੇਗਾ ਅਤੇ ਕਿਸ ਤਰ੍ਹਾਂ ਉਹ ਉਸ ਜਗ੍ਹਾ ’ਤੇ ਪਹੁੰਚਣ। ਦੋਵਾਂ ਪਰਿਵਾਰਾਂ ਨੇ ਕੇਂਦਰ ਸਰਕਾਰ ਤੋਂ ਬੱਚਿਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ। ਡਾ. ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਐੱਮ.ਬੀ.ਬੀ.ਐੱਸ. ’ਚ ਪੰਜਵੇਂ ਸਾਲ ’ਚ ਹੈ ਅਤੇ ਉਨ੍ਹਾਂ ਦੇ ਗੁਆਂਢੀ ਦਾ ਬੇਟਾ ਵੀ ਐੱਮ.ਬੀ.ਬੀ.ਐੱਸ. ਕਰ ਰਿਹਾ ਹੈ। ਦੋਵਾਂ ਮੁਲਕਾਂ ਦੀ ਲੜਾਈ ਛਿੜਨ ਨਾਲ ਉਥੋਂ ਦੇ ਕਾਲਜ ਬੰਦ ਹਨ ਅਤੇ ਕਰਫਿਊ ਵਰਗੇ ਹਾਲਾਤ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੱਚਿਆਂ ਨੂੰ ਵਾਪਸ ਲਿਆਂਦਾ ਜਾਵੇ। ਉਨ੍ਹਾਂ ਨੇ ਦੋਸ਼ ਲਾਇਆ ਕਿ ਪਿਛਲੇ ਤਿੰਨ ਦਿਨਾਂ ਤੋਂ ਸਰਕਾਰ ਨੇ ਉਨ੍ਹਾਂ ਦੀ ਕੋਈ ਵੀ ਗੱਲ ਨਹੀਂ ਸੁਣੀ ਹੈ ਜਿਸ ਕਾਰਨ ਉਹ ਬੇਹੱਦ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਜਲਦੀ ਤੋਂ ਜਲਦੀ ਉਨ੍ਹਾਂ ਦੀ ਗੱਲ ਸੁਣੀ ਜਾਵੇ ਅਤੇ ਉਨ੍ਹਾਂ ਨੂੰ ਵਾਪਸ ਲਿਆਂਦਾ ਜਾਵੇ।

ਇਹ ਵੀ ਪੜ੍ਹੋ : ਮੋਗਾ ’ਚ ਅਗਵਾ ਕੀਤੀ ਗਈ ਕੁੜੀ ਦੇ ਮਾਮਲੇ ’ਚ ਵੱਡਾ ਖੁਲਾਸਾ, ਸਾਹਮਣੇ ਆਇਆ ਹੈਰਾਨ ਕਰਦਾ ਸੱਚ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Anuradha

Content Editor

Related News