ਨਸ਼ੇ ਦਾ ਸੇਵਨ ਕਰਦੇ ਹੋਏ ਦੋ ਨੌਜਵਾਨ ਕਾਬੂ
Sunday, Aug 23, 2026 - 06:24 PM (IST)
ਲੁਧਿਆਣਾ (ਗੌਤਮ) : ਥਾਣਾ ਸਦਰ ਦੀ ਪੁਲਸ ਨੇ ਗਸ਼ਤ ਦੌਰਾਨ ਚੈਕਿੰਗ ਕਰਦੇ ਹੋਏ ਨਸ਼ੇ ਦਾ ਸੇਵਨ ਕਰਦੇ ਇੱਕ ਨੌਜਵਾਨ ਨੂੰ ਕਾਬੂ ਕਰ ਲਿਆ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਅਨੁਸਾਰ ਮੁਲਜ਼ਮ ਦੀ ਪਛਾਣ ਜੀ.ਕੇ. ਬਿਹਾਰ ਦੇ ਰਹਿਣ ਵਾਲੇ ਗੌਰਵ ਵਰਮਾ ਵਜੋਂ ਹੋਈ ਹੈ। ਪੁਲਸ ਨੇ ਚੈਕਿੰਗ ਦੌਰਾਨ ਮੁਲਜ਼ਮ ਕੋਲੋਂ ਸਿਲਵਰ ਪੰਨੀ, 10 ਰੁਪਏ ਦਾ ਨੋਟ ਅਤੇ ਲਾਈਟਰ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ-ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ ਚਿੰਤਾਜਨਕ ਰਿਪੋਰਟ
ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਗਗਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਜਦੋਂ ਉਹ ਸਰਕਾਰੀ ਮੈਰਿਜ ਪੈਲੇਸ ਨੇੜੇ ਪਹੁੰਚੇ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਕਤ ਮੁਲਜ਼ਮ ਛੁਪ ਕੇ ਨਸ਼ਾ ਕਰ ਰਹਾ ਹੈ, ਜਿਸ ''ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬਲਿੰਕਿਟ ਦੇ ਦੋ ਕਰਮਚਾਰੀਆਂ 'ਚ ਖੂਨੀ ਝੜਪ, ਇਕ ਨੌਜਵਾਨ ਐਮਰਜੈਂਸੀ 'ਚ ਦਾਖਲ
ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਸ ਨੇ ਵੀ ਨਸ਼ੇ ਦਾ ਸੇਵਨ ਕਰਦੇ ਹੋਏ ਇੱਕ ਹੋਰ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮ ਕੋਲੋਂ ਨਸ਼ੇ ਲਈ ਵਰਤਿਆ ਜਾਣ ਵਾਲਾ ਸਮਾਨ ਵੀ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਲੇਬਰ ਕਾਲੋਨੀ ਦੇ ਰਹਿਣ ਵਾਲੇ ਨਾਰਾਇਣ ਵਜੋਂ ਕੀਤੀ ਹੈ।
ਇਹ ਵੀ ਪੜ੍ਹੋ ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼ : 10 ਪਿਸਤੌਲਾਂ ਸਮੇਤ 2 ਮੁਲਜ਼ਮ ਗ੍ਰਿਫਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
