ਚੋਰੀ ਦੇ ਮਾਮਲੇ ''ਚ ਦੋ ਨੌਜਵਾਨ ਗ੍ਰਿਫ਼ਤਾਰ
Tuesday, Jan 21, 2025 - 06:29 PM (IST)
ਅਬੋਹਰ (ਸੁਨੀਲ) : ਸਿਟੀ ਥਾਣਾ ਇੰਚਾਰਜ ਮਨਿੰਦਰ ਸਿੰਘ ਦੀ ਅਗਵਾਈ ਹੇਠ ਸਹਾਇਕ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਚੋਰੀ ਦੇ ਮਾਮਲੇ ਵਿੱਚ ਦੋ ਨੌਜਵਾਨਾਂ ਪ੍ਰਗਟ ਸਿੰਘ ਉਰਫ ਗੌਰਵ ਪੁੱਤਰ ਹਰਜੀਤ ਸਿੰਘ ਵਾਸੀ ਇੰਦਰਾ ਨਗਰੀ ਅਬੋਹਰ ਅਤੇ ਕਰਣ ਕੁਮਾਰ ਪੁੱਤਰ ਦੀਪਕ ਕੁਮਾਰ ਵਾਸੀ ਜੰਮੂ ਬਸਤੀ ਅਬੋਹਰ ਨੂੰ ਕਾਬੂ ਕੀਤਾ ਹੈ। ਦੋਵਾਂ ਨੌਜਵਾਨਾਂ ਨੂੰ ਜੁਡੀਸ਼ੀਅਲ ਮੈਜਿਸਟਰੇਟ ਸਤੀਸ਼ ਕੁਮਾਰ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਦੋਵਾਂ ਨੂੰ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਰੋਡਵੇਜ਼ 'ਚ ਮਹਿਲਾ ਦਾ ਕੰਡਕਟਰ ਨਾਲ ਪੈ ਗਿਆ ਪੰਗਾ, ਘਰੋਂ ਬੰਦੇ ਬੁਲਾ ਕੀਤੀ ਕੁੱਟ-ਮਾਰ
ਇਸ ਮਾਮਲੇ ਵਿੱਚ ਪੁਲਸ ਪਹਿਲਾਂ ਹੀ ਵਿਜੇ ਕੁਮਾਰ ਪੁੱਤਰ ਪੂਰਨ ਚੰਦ ਵਾਸੀ ਗਲੀ ਨੰਬਰ 9 ਦਿਆਲ ਨਗਰੀ, ਕੁਲਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਗਲੀ ਨੰਬਰ 7 ਈਦਗਾਹ ਬਸਤੀ, ਯੋਗੇਸ਼ ਉਰਫ ਗੌਰਵ ਪੁੱਤਰ ਸੁਭਾਸ਼ ਵਾਸੀ ਜੰਮੂ ਬਸਤੀ ਅਤੇ ਅਜੈ ਉਰਫ਼ ਬੋਨਾ ਪੁੱਤਰ ਸ਼ਗਨ ਲਾਲ ਵਾਸੀ ਜੰਮੂ ਬਸਤੀ ਨੂੰ ਕਾਬੂ ਕਰ ਚੁੱਕੀ ਹੈ। ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਚਾਰ ਨੌਜਵਾਨਾਂ ਵੱਲੋਂ ਰਿਮਾਂਡ ਦੌਰਾਨ ਪੁੱਛਗਿੱਛ ਦੌਰਾਨ ਦਿੱਤੀ ਗਈ ਜਾਣਕਾਰੀ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਨੌਜਵਾਨਾਂ ਵਿਰੁੱਧ ਬੀਐਨਐਸ ਦੀ ਧਾਰਾ 303 (2), 317 (2) ਤਹਿਤ ਸਿਟੀ ਪੁਲਸ ਸਟੇਸ਼ਨ ਨੰਬਰ 1 ਵਿੱਚ ਮਿਤੀ 17.1.25 ਨੂੰ ਕੇਸ ਨੰਬਰ 11 ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਰੇਲ ਯਾਤਰੀ ਧਿਆਨ ਦੇਣ! ਰੱਦ ਹੋਈਆਂ ਇਹ ਟਰੇਨਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8