ਸੜਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ

Thursday, Jan 27, 2022 - 11:12 AM (IST)

ਸੜਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ

ਫ਼ਾਜ਼ਿਲਕਾ (ਸੁਖਵਿੰਦਰ ਥਿੰਦ) : ਫ਼ਾਜਿਲਕਾ ਦੇ ਨਾਲ ਲਗਦੇ ਪਿੰਡ ਬਹਿਕ ਖਾਸ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਉਮ ਪ੍ਰਕਾਸ਼ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਦੇ ਪਿੰਡ ਤੋਂ ਦੋ ਨੌਜਵਾਨ ਇੱਕ ਫੋਜ਼ੀ ਨੂੰ ਛੱਡਣ ਲਈ ਗਏ ਸਨ ਤਾਂ ਵਾਪਸ ਆਉਂਦੇ ਸਮੇਂ ਜ਼ੀਰੇ ਦੇ ਨੇੜੇ ਉਨ੍ਹਾਂ ਦੀ ਕਾਰ ਦੀ ਟੱਕਰ ਇੱਕ ਘੋੜੇ ਟਰਾਲੇ ਨਾਲ ਹੋਈ ਜਿਸ ਦੌਰਾਨ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਸਾਹਨੇਵਾਲ ਤੋਂ ਟਿਕਟ ਕੱਟੇ ਜਾਣ ਤੋਂ ਨਿਰਾਸ਼ ਸਤਵਿੰਦਰ ਬਿੱਟੀ ਨੇ ਪਾਰਟੀ ਖ਼ਿਲਾਫ਼ ਕੱਢੀ ਭੜਾਸ

ਉਨ੍ਹਾਂ ਦੱਸਿਆ ਕਿ ਪੁਲਸ ਸਟੇਸ਼ਟ ਤੋਂ ਕਿਸੇ ਮੁਲਾਜ਼ਮ ਨੇ ਫੋਨ ਕਰਕੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਮਪੂਰਨ ਸਿੰਘ ਦੇ ਪੁੱਤਰ ਰਣਦੀਪ ਸਿੰਘ ਅਤੇ ਮੱਖਣ ਸਿੰਘ ਦਾ ਪੁੱਤਰ ਗੁਰਮੇਜ਼ ਸਿੰਘ ਦੀ ਸੜਕ ਹਾਦਸੇ ਦੌਰਾਨ ਜ਼ੀਰੇ ਨੇੜੇ ਮੌਤ ਹੋ ਗਈ। ਜਿਵੇਂ ਹੀ ਇਸ ਹਾਦਸੇ ਸਬੰਧੀ ਇਲਾਕੇ ਅੰਦਰ ਜਾਣਕਾਰੀ ਮਿਲੀ ਤਾਂ ਹਰ ਪਾਸੇ ਸੌਗ ਦੀ ਲਹਿਰ ਦੌੜ ਗਈ। ਉਨ੍ਹਾਂ ਦੱਸਿਆ ਕਿ ਪਰਿਵਾਰ ਅਤੇ ਪਿੰਡ ਵਾਸੀ ਮੌਕੇ ’ਤੇ ਪਹੁੰਚ ਗਏ ਅਤੇ ਪੁਲਸ ਵੱਲੋਂ ਵੀ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਲਿਆ ਹੈ ਅਤੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਦੀ ਕਾਰਵਾਈ ਚੱਲ ਰਹੀ ਸੀ।

ਇਹ ਵੀ ਪੜ੍ਹੋ : ਜੇਲ੍ਹ ਤੋਂ ਸੱਤਾ ਦੀ ਖੇਡ, ਹੁਣ ਤੱਕ ਨਹੀਂ ਟੁੱਟਿਆ ਸਿਮਰਨਜੀਤ ਸਿੰਘ ਮਾਨ ਦਾ ਰਿਕਾਰਡ


author

Anuradha

Content Editor

Related News