ਸਿਵਲ ਸਰਜਨ ਦੀ ਸਖ਼ਤ ਕਾਰਵਾਈ ; ਹਦਾਇਤਾਂ ਦੀ ਉਲੰਘਣਾ ਹੋਣ ''ਤੇ ਅਲਟ੍ਰਾਸਾਊਂਡ ਸੈਂਟਰ ਕੀਤਾ ਸੀਲ
Tuesday, Sep 17, 2024 - 05:04 AM (IST)
ਲੁਧਿਆਣਾ (ਸਹਿਗਲ)- ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਦੇ ਨਿਰਦੇਸ਼ਾਂ ਤਹਿਤ ਲੁਧਿਆਣਾ ਜ਼ਿਲੇ ’ਚ ਪ੍ਰੀ-ਕੰਸੈਪਸ਼ਨ ਐਂਡ ਪ੍ਰੀ-ਨੇਟਲ ਡਾਇਗਨੋਸਟਿਕ ਟੈਕਨਾਲੋਜੀ (ਪੀ.ਸੀ.-ਪੀ.ਐੱਨ.ਡੀ.ਟੀ.) ਐਕਟ-1994 ਦੀ ਉਲੰਘਣਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜ਼ਿਲਾ ਪਰਿਵਾਰ ਭਲਾਈ ਅਧਿਕਾਰੀ ਰਮਨਦੀਪ ਕੌਰ ਵੱਲੋਂ ਸ਼ਹਿਰੀ ਖੇਤਰ ’ਚ ਇਕ ਅਲਟ੍ਰਾਸਾਊਂਡ ਸੈਂਟਰ ਸੀਲ ਕਰ ਦਿੱਤਾ ਗਿਆ ਹੈ।
ਜਾਂਚ ਦੌਰਾਨ ਕੇਂਦਰ ਦੀਆਂ ਗੀਤਵਿਧੀਆਂ ਪੀ.ਸੀ.-ਪੀ.ਐੱਨ.ਡੀ.ਟੀ. ਐਕਟ-1994 ਦੇ ਨਿਯਮਾਂ ਦੀ ਉਲੰਘਣਾ ਪਾਈ ਗਈ, ਜਿਸ ’ਚ ਜ਼ਰੂਰੀ ਸਰਟੀਫਿਕੇਟ ਅਤੇ ਜ਼ਰੂਰੀ ਪ੍ਰਕਿਰਿਆਵਾਂ ਤਰ੍ਹਾਂ ਸਹੀ ਤਰੀਕੇ ਨਾਲ ਨਹੀਂ ਕੀਤੀਆਂ ਗਈਆਂ।
ਡਾ. ਪ੍ਰਦੀਪ ਕੁਮਾਰ ਨੇ ਕਿਹਾ ਕਿ ਇਸ ਉਲੰਘਣਾ ਨੂੰ ਲੈ ਕੇ ਸਬੰਧਤ ਕੇਂਦਰ ਨੂੰ ਪਹਿਲਾਂ ਵੀ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਤਸੱਲੀਬਖਸ਼ ਜਵਾਬ ਨਾ ਮਿਲਣ ’ਤੇ ਸੈਂਟਰ ਨੂੰ ਫੌਰਨ ਪ੍ਰਭਾਵ ਨਾਲ ਸੀਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਜਨਤਾ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਪੀ.ਸੀ.-ਪੀ.ਐੱਨ.ਡੀ.ਟੀ. ਐਕਟ ਦੀ ਪਾਲਣਾ ਯਕੀਨੀ ਬਣਾਉਣ ਲਈ ਕੀਤੀ ਗਈ ਹੈ।
ਇਹ ਵੀ ਪੜ੍ਹੋ- ਇਕ ਵਾਰ ਫ਼ਿਰ ਰਾਹੁਲ ਗਾਂਧੀ 'ਤੇ ਵਰ੍ਹੇ ਰਵਨੀਤ ਬਿੱਟੂ, ਕਿਹਾ- 'ਵਿਦੇਸ਼ 'ਚ Asylum ਲੈਣ ਲਈ...'
ਸਿਵਲ ਸਰਜਨ ਨੇ ਸਾਰੇ ਕੇਂਦਰਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤਾ ਹੈ ਕਿ ਭਵਿੱਖ ’ਚ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਐਕਟ ਦੀਆਂ ਵਿਵਸਥਾਵਾਂ ਦੀ ਪਾਲਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜ਼ਿਲੇ ’ਚ ਪੀ.ਸੀ.-ਪੀ.ਐੱਲ.ਡੀ.ਟੀ. ਐਕਟ ਦਾ ਪੂਰੀ ਤਰ੍ਹਾਂ ਪਾਲਣ ਯਕੀਨੀ ਬਣਾਉਣ ਲਈ ਵੱਖ-ਵੱਖ ਕੇਂਦਰਾਂ ਦਾ ਲਗਾਤਾਰ ਨਿਰੀਖਣ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਵਿਦਿਆਰਥੀ ਦੇਣ ਧਿਆਨ ; CBSE ਨੇ ਕੀਤਾ ਵੱਡਾ ਬਦਲਾਅ, ਹੁਣ ਹੋਈ ਗ਼ਲਤੀ ਤਾਂ ਨਹੀਂ ਹੋਵੇਗੀ ਠੀਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e