ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ

01/13/2019 5:59:25 AM

ਮਲੋਟ, (ਗੋਇਲ)- ਦੋ ਵੱਖ-ਵੱਖ ਮਾਮਲਿਅਾਂ ’ਚ ਥਾਣਾ ਕਬਰਵਾਲਾ ਦੀ ਪੁਲਸ ਨੇ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਅਾਂ ਏ. ਐੱਸ. ਆਈ. ਸਾਹਿਬ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਅਸਪਾਲ ਦੇ ਇਕ ਘਰ ਵਿਚ ਛਾਪੇਮਾਰੀ ਕੀਤੀ  ਗਈ ਤਾਂ ਉੱਥੋ 180 ਲਿਟਰ ਲਾਹਣ ਬਰਾਮਦ ਹੋਈ, ਜਦਕਿ ਮੁਲਜ਼ਮ ਕੁਲਦੀਪ ਸਿੰਘ ਮੌਕੇ ਤੋਂ ਫਰਾਰ ਹੋਣ ’ਚ ਸਫਲ ਹੋ ਗਿਆ। 
ਉੱਧਰ, ਇਕ ਹੋਰ ਮਾਮਲੇ ’ਚ ਹੌਲਦਾਰ ਸੁਭਾਸ਼ ਚੰਦਰ ਵੱਲੋਂ ਪਿੰਡ ਅਸਪਾਲ ਤੋਂ ਹੀ ਗੁਪਤ ਸੂਚਨਾ ਦੇ ਆਧਾਰ ’ਤੇ ਨਾਜਾਇਜ਼ ਸ਼ਰਾਬ ਦੀਅਾਂ 50 ਬੋਤਲਾਂ ਅਤੇ 50 ਲਿਟਰ ਲਾਹਣ ਬਰਾਮਦ ਕੀਤੀ ਗਈ। ਪੁਲਸ ਦੀ ਇਸ ਕਾਰਵਾਈ ਦੌਰਾਨ ਮੁਲਜ਼ਮ ਦੀ ਪਛਾਣ ਟੀ. ਟੀ. ਵਾਸੀ ਅਸਪਾਲ ਵਜੋਂ ਹੋਈ ਹੈ, ਜੋ ਕਿ ਮੌਕੇ ਤੋਂ ਭੱਜਣ ’ਚ ਸਫਲ ਹੋ ਗਿਆ। ਪੁਲਸ ਨੇ ਇਨ੍ਹਾਂ ਦੋਵਾਂ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।