ਨਾਜਾਇਜ਼ ਸ਼ਰਾਬ ਦੀਅਾਂ 36 ਬੋਤਲਾਂ ਬਰਾਮਦ
Monday, Jan 14, 2019 - 06:43 AM (IST)

ਕੋਟਕਪੂਰਾ, (ਨਰਿੰਦਰ)- ਥਾਣਾ ਸਦਰ ਪੁਲਸ ਕੋਟਕਪੂਰਾ ਨੇ ਨਾਜਾਇਜ਼ ਸ਼ਰਾਬ ਰੱਖਣ ਦੇ ਮਾਮਲੇ ’ਚ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਲਖਵੀਰ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਢੀਮਾਂਵਾਲੀ ਮੌਜੂਦ ਸਨ ਤਾਂ ਇਸ ਦੌਰਾਨ ਮੁਖਬਰ ਨੇ ਇਤਲਾਹ ਦਿੱਤੀ ਕਿ ਨਜ਼ਦੀਕੀ ਪਿੰਡ ਦਾ ਵਸਨੀਕ ਬਾਹਰਲੀ ਸਟੇਟ ਤੋਂ ਸਸਤੇ ਰੇਟ ’ਤੇ ਸ਼ਰਾਬ ਲਿਆ ਕੇ ਵੇਚਣ ਦਾ ਆਦੀ ਹੈ ਅਤੇ ਜੇਕਰ ਉਸ ਦੇ ਘਰ ਛਾਪੇਮਾਰੀ ਕੀਤੀ ਜਾਵੇ ਤਾਂ ਭਾਰੀ ਮਾਤਰਾ ’ਚ ਸ਼ਰਾਬ ਬਰਾਮਦ ਹੋ ਸਕਦੀ ਹੈ, ਜਿਸ ’ਤੇ ਕਾਰਵਾਈ ਕਰਦੇ ਹੋਏ ਪੁਲਸ ਪਾਰਟੀ ਨੇ ਉਕਤ ਵਿਅਕਤੀ ਦੇ ਘਰੋਂ 36 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਪਰ ਦੋਸ਼ੀ ਪੁਲਸ ਪਾਰਟੀ ਨੂੰ ਵੇਖ ਕੇ ਭੱਜਣ ’ਚ ਕਾਮਯਾਬ ਹੋ ਗਿਆ। ਇਸ ਦੌਰਾਨ ਥਾਣਾ ਸਦਰ ਪੁਲਸ ਵੱਲੋਂ ਉਕਤ ਦੋਸ਼ੀ ਅਮ੍ਰਿਤਪਾਲ ਸਿੰਘ ਵਾਸੀ ਵਾਂਦਰ ਜਟਾਣਾ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।