ਬਿਨਾਂ ਮਾਸਕ ਤੋਂ ਦੁਕਾਨਦਾਰਾਂ ਦੇ ਕੱਟੇ ਚਲਾਨ

05/28/2020 4:44:49 PM

ਧਰਮਕੋਟ( ਸਤੀਸ਼) - ਕੋਰੋਨਾ ਮਹਾਮਾਰੀ ਦੇ ਚੱਲਦਿਆਂ ਧਰਮਕੋਟ ਪੁਲਸ ਵੱਲੋਂ ਲੋਕਾਂ ਕੋਲੋਂ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਵਾਉਣ ਲਈ ਕਦਮ ਚੁੱਕੇ ਜਾ ਰਹੇ ਹਨ।  ਇਸੇ ਤਹਿਤ ਅੱਜ ਥਾਣਾ ਮੁਖੀ ਧਰਮਕੋਟ ਬਲਰਾਜ ਮੋਹਨ ਵੱਲੋਂ ਬਿਨਾਂ ਮਾਸਕ ਤੋਂ ਜਿੱਥੇ ਵੱਡੀ ਗਿਣਤੀ ਵਿਚ ਵਾਹਨ ਚਾਲਕਾਂ ਦੇ ਚਲਾਨ ਕੱਟੇ। ਉਥੇ ਹੀ ਉਨ੍ਹਾਂ ਵੱਲੋਂ ਸ਼ਹਿਰ ਦੇ ਉਨ੍ਹਾਂ ਦੁਕਾਨਦਾਰਾਂ ਦੇ ਵੀ ਚਲਾਨ ਕੱਟੇ ਗਏ ਜਿਨ੍ਹਾਂ ਦੁਕਾਨਦਾਰਾਂ ਨੇ ਆਪਣੇ ਮੂੰਹ ਤੇ ਮਾਸਕ ਨਹੀਂ ਪਾਏ ਹੋਏ ਸਨ। ਇਸ ਦੇ ਨਾਲ ਉਨ੍ਹਾਂ ਵੱਲੋਂ ਬਿਨਾਂ ਵਾਰੀ ਤੋਂ ਦੁਕਾਨਾਂ ਖੋਲ੍ਹਣ ਵਾਲੇ ਦੁਕਾਨਦਾਰਾਂ ਨੂੰ ਤਾੜਨਾ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਨਾ ਕਰਨ ਅਤੇ ਆਪਣੀਆਂ ਦੁਕਾਨਾਂ ਸਰਕਾਰ ਵੱਲੋਂ ਦਿੱਤੀ ਵਾਰੀ 'ਤੇ ਹੀ ਖੋਲ੍ਹਣ। ਸ਼ਾਮ ਛੇ ਵਜੇ ਤੋਂ ਬਾਅਦ ਕੋਈ ਵੀ ਦੁਕਾਨਦਾਰ ਆਪਣੀ ਦੁਕਾਨ ਨਾ ਖੋਲ੍ਹੇ ਜੇਕਰ ਕੋਈ ਦੁਕਾਨਦਾਰ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਲੋਕ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਸੋਸ਼ਲ ਡਿਸਟੈਂਸ ਬਣਾ ਕੇ ਰੱਖਣ ਅਤੇ ਘਰਾਂ ਤੋਂ ਬਾਹਰ ਕਿਸੇ ਜ਼ਰੂਰੀ ਕੰਮ ਲਈ ਹੀ ਨਿਕਲਣ।                         


Harinder Kaur

Content Editor

Related News