ਸ਼ੱਕੀ ਹਾਲਾਤ ''ਚ ਨੌਜਵਾਨ ਨੇ ਨਿਗਲੀ ਜ਼ਹਿਰੀਲੀ ਦਵਾਈ

Sunday, Sep 15, 2024 - 05:29 PM (IST)

ਸ਼ੱਕੀ ਹਾਲਾਤ ''ਚ ਨੌਜਵਾਨ ਨੇ ਨਿਗਲੀ ਜ਼ਹਿਰੀਲੀ ਦਵਾਈ

ਲੁਧਿਆਣਾ (ਅਨਿਲ)- ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਗ੍ਰੀਨਲੈਂਡ ਸਕੂਲ ਦੇ ਸਾਹਮਣੇ ਨੈਸ਼ਨਲ ਹਾਈਵੇਅ 'ਤੇ ਬਣੇ ਪੁਲ 'ਤੇ ਇਕ ਨੌਜਵਾਨ ਨੇ ਸ਼ੱਕੀ ਹਾਲਾਤ ਵਿਚ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।  ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ. ਸੀ. ਆਰ. ਮੋਟਰਸਾਈਕਲ ਦੇ ਐੱਸ. ਐੱਚ. ਓ. ਹਰਦੇਵ ਸਿੰਘ ਅਤੇ ਐੱਸ. ਐੱਚ. ਓ. ਬਲਬੀਰ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ 1 ਵਜੇ ਦੇ ਕਰੀਬ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਲਈ ਹੈ, ਜਿਸ ਤੋਂ ਬਾਅਦ ਉਨ੍ਹਾਂ ਦੀ ਟੀਮ ਮੌਕੇ 'ਤੇ ਪਹੁੰਚੀ, ਜਿੱਥੇ ਉਕਤ ਨੌਜਵਾਨ ਨੂੰ ਗੰਭੀਰ ਹਾਲਤ ਵਿਚ ਇਲਾਜ ਲਈ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਅਜੇ ਤੱਕ ਨੌਜਵਾਨ ਦੀ ਸਹੀ ਪਛਾਣ ਨਹੀਂ ਹੋ ਸਕੀ ਹੈ ਅਤੇ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਡਰੱਗ ਰੈਕੇਟ ਦਾ ਪਰਦਾਫ਼ਾਸ਼, ਕਰੋੜਾਂ ਦੀ ਹੈਰੋਇਨ ਸਮੇਤ ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News