ਬੇਰੋਜ਼ਗਾਰੀ ਭੱਤਾ ਦੇਣ ਦਾ ਵਾਅਦਾ ਪੂਰਾ ਕਰੇ ਕੈਪਟਨ ਸਰਕਾਰ : ਢਿੱਲਵਾਂ

05/14/2020 2:29:11 PM

ਸੰਗਰੂਰ (ਸਿੰਗਲਾ,ਬੇਦੀ) : ਟੈੱਟ ਪਾਸ ਬੇਰੋਜ਼ਗਾਰ ਬੀ. ਐੱਡ ਅਧਿਆਪਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ 2182 ਬੀਐੱਡ ਅਧਿਆਪਕਾਂ ਦੀਆਂ ਪੋਸਟਾਂ ਦੇ ਵਿੱਚ ਵਾਧਾ ਕਰਕੇ 15,000 ਕੀਤੀਆਂ ਜਾਣ। ਕੋਰੋਨਾ ਸੰਕਟ ਤੋਂ ਬਾਅਦ ਬੀ. ਐੱਡ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਪੂਰੀ ਕੀਤੀ ਜਾਵੇ, ਉਦੋਂ ਤੱਕ ਬੇਰੋਜ਼ਗਾਰੀ ਭੱਤਾ ਅਤੇ ਵਿਸ਼ੇਸ਼ ਭੱਤਾ ਦਿੱਤਾ ਜਾਵੇ।

ਇਹ ਵੀ ਪੜ੍ਹੋ : ਕਾਂਗਰਸ 'ਚ ਵਧਿਆ ਕਲੇਸ਼, ਮੰਤਰੀ ਨੇ ਮੰਤਰੀ ਨੂੰ ਹੀ ਦਿੱਤੀ ਪਰਚੇ ਦੀ ਧਮਕੀ!

ਇਸ ਸਬੰਧੀ ਚੱਲਦੀਆਂ ਚਰਚਾਵਾਂ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਕੰਮ ਦੇ ਘੰਟੇ 8 ਘੰਟੇ ਹੀ ਰੱਖੇ ਜਾਣ, ਜ਼ਰੂਰੀ ਸੇਵਾਵਾਂ ਅਧੀਨ ਆਉਂਦੇ ਸਿਹਤ ਅਤੇ ਸਿੱਖਿਆ ਖੇਤਰਾਂ ਵਿੱਚ ਨਿੱਜੀਕਰਨ 'ਤੇ ਮੁਕੰਮਲ ਰੋਕ ਲਗਾਈ ਜਾਵੇ। ਬਰਾਬਰ-ਕੰਮ-ਬਰਾਬਰ ਤਨਖਾਹ ਦਾ ਫਾਰਮੂਲਾ ਲਾਗੂ ਕੀਤਾ ਜਾਵੇ। ਸਾਰੇ ਨਿੱਜੀ ਹਸਪਤਾਲਾਂ ਅਤੇ ਨਿੱਜੀ ਸਕੂਲਾਂ ਨੂੰ ਸਰਕਾਰ ਅਧੀਨ ਲਿਆ ਕੇ ਸਿਹਤ ਕਰਮੀਆਂ ਅਤੇ ਅਧਿਆਪਕਾਂ ਦੀ ਵੱਡੇ ਪੱਧਰ 'ਤੇ ਫੌਰੀ ਸਰਕਾਰੀ ਭਰਤੀ ਕੀਤੀ ਜਾਵੇ ਤਾਂਕਿ ਬੇਰੋਜ਼ਗਾਰ ਨੌਜਵਾਨਾਂ ਨੂੰ  ਬੇਰੋਜ਼ਗਾਰੀ ਭੱਤਾ ਦਿੱਤਾ ਜਾਵੇ ।

ਇਹ ਵੀ ਪੜ੍ਹੋ : ਛੋਟੇ ਕਾਰੋਬਾਰੀਆਂ ਨੂੰ ਕਰਜ਼ਾ ਦੇਣ ਦੀ ਬਜਾਏ ਆਰਥਿਕ ਮਦਦ ਦਿੰਦੀ ਕੇਂਦਰ ਸਰਕਾਰ 


Anuradha

Content Editor

Related News