ਬੇਰੁਜ਼ਗਾਰ ਅਧਿਆਪਕਾਂ ਵੱਲੋਂ 'ਆਪ' ਦੇ ਦਫ਼ਤਰ ਦਾ ਘਿਰਾਓ

06/17/2022 3:07:17 PM

ਸੰਗਰੂਰ (ਸਿੰਗਲਾ, ਵਿਵੇਕ ਸਿੰਧਵਾਨੀ, ਬੇਦੀ, ਯਾਦਵਿੰਦਰ, ਪ੍ਰਵੀਨ): ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ ਬੀ.ਐੱਸ.ਐੱਨ.ਐੱਲ. ਪਾਰਕ ਵਿਖੇ ਸੂਬਾ ਪੱਧਰੀ ਇਕੱਠ ਕੀਤਾ ਗਿਆ, ਜਿਸ ਦੌਰਾਨ ਸੈਂਕੜਿਆਂ ਦੀ ਗਿਣਤੀ ’ਚ ਵੱਖ-ਵੱਖ ਜ਼ਿਲ੍ਹਿਆਂ ਤੋਂ ਬੇਰੁਜ਼ਗਾਰ ਅਧਿਆਪਕ ਸੰਗਰੂਰ ਵਿਖੇ ਪਹੁੰਚੇ।

ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ’ਚ 5 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ

ਅੱਤ ਦੀ ਗਰਮੀ ’ਚ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮਾਰਚ ਸ਼ੁਰੂ ਕੀਤਾ ਗਿਆ। ਫ਼ੁਹਾਰਾ ਚੌਕ ਤੋਂ ਹੁੰਦੇ ਹੋਏ ਬੇਰੁਜ਼ਗਾਰ ਅਧਿਆਪਕ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਜਦੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਚੋਣਾਂ ਦੌਰਾਨ ਬਣਾਏ ਗਏ ਦਫ਼ਤਰ ਕੋਲ ਪਹੁੰਚੇ ਤਾਂ ਘਿਰਾਓ ਕਰਨ ਮੌਕੇ ਪੁਲਸ ਨਾਲ ਧੱਕਾ-ਮੁੱਕੀ ਹੋਈ।

ਇਹ ਵੀ ਪੜ੍ਹੋ: ਲੋਕਾਂ ਦੀਆਂ ਅਸ਼ਲੀਲ ਵੀਡੀਓਜ਼ ਬਣਾ ਕੇ ਗਿਰੋਹ ਕਰਦਾ ਸੀ ਬਲੈਕਮੇਲ, ਫਗਵਾੜਾ ਪੁਲਸ ਨੇ ਕੀਤਾ ਪਰਦਾਫਾਸ਼

ਇਸ ਮੌਕੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ ਕਿ 16 ਮਈ ਨੂੰ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ’ਤੇ ਰੋਕ ਹਟਣ ਤੋਂ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਆਪਕਾਂ ਦੀ ਭਰਤੀ ਨੂੰ ਪੂਰੀ ਕਰਨ ਦੇ ਲਈ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ ਹੈ।ਇਸ ਦੇ ਨਾਲ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ 16 ਦਸੰਬਰ ਨੂੰ ਜਾਰੀ ਹੋ ਚੁੱਕਿਆ ਸੀ ਪਰ ਲਗਾਤਾਰ ਛੇ ਮਹੀਨਿਆਂ ਤੋਂ ਬਾਅਦ ਵੀ ਉਸ ਦਾ ਆਨਲਾਈਨ ਪੋਰਟਲ ਨਹੀਂ ਖੋਲ੍ਹਿਆ ਗਿਆ , 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਹਾਲੇ ਤੱਕ ਮੁੜ ਬਹਾਲ ਨਹੀਂ ਹੋਈ ਤੇ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ ਉਮਰ ਹੱਦ ’ਚ ਛੋਟ ਦਿੱਤੀ ਜਾਵੇ। ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਰਕਾਰ ਬੇਰੋਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨ ਕੇ ਜਲਦੀ ਹੱਲ ਕਰੇ ਨਹੀਂ ਤਾਂ ਆਉਣ ਵਾਲੇ ਸਮੇਂ ’ਚ ਤਿੱਖੇ ਰੂਪ ’ਚ ਸੰਘਰਸ਼ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।


Anuradha

Content Editor

Related News