ਬੇਰੁਜ਼ਗਾਰ ETT ਟੈੱਟ ਪਾਸ ਅਧਿਆਪਕ ਕਰਨਗੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ : ਦੀਪਕ ਕੰਬੋਜ
Wednesday, Apr 06, 2022 - 09:43 PM (IST)
ਸੰਗਰੂਰ (ਵਿਜੇ ਕੁਮਾਰ ਸਿੰਗਲਾ) : ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ ਅੱਜ ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਫ਼ੈਸਲਾ ਲਿਆ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀ ਜਿਹੜੇ ਸੱਤਾ 'ਚ ਆਉਣ ਤੋਂ ਪਹਿਲਾਂ ਬੇਰੁਜ਼ਗਾਰ ਅਧਿਆਪਕਾਂ ਦੇ ਧਰਨਿਆਂ ਵਿਚ ਆ ਕੇ ਨਾਲ ਵਾਅਦੇ ਕਰਦੇ ਸਨ ਕਿ ਸੱਤਾ 'ਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਨੌਕਰੀ ਦਿੱਤੀ ਜਾਵੇਗੀ ਪਰ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਦੀਆਂ ਭਰਤੀਆਂ ਪੂਰੀਆਂ ਕਰਨ ਲਈ ਕੋਈ ਵੀ ਪਹਿਲਕਦਮੀ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਬੇਰੁਜ਼ਗਾਰ ਅਧਿਆਪਕਾਂ ਨੇ ਫ਼ੈਸਲਾ ਕੀਤਾ ਹੈ ਕਿ ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਲਈ 9 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਅਬੂਧਾਬੀ ਜੂਨ ਤੋਂ ਸਿੰਗਲ ਯੂਜ਼ ਪਲਾਸਟਿਕ 'ਤੇ ਲਾਏਗਾ ਪਾਬੰਦੀ
ਇਸ ਮੌਕੇ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜ਼ੀਰਾ, ਜਰਨੈਲ ਨਾਗਰਾ ਤੇ ਮਨੀ ਸੰਗਰੂਰ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਨਾਲਾਇਕੀਆਂ ਕਾਰਨ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਦੀਆਂ 6635 ਤੇ 2364 ਪੋਸਟਾਂ ਕੋਰਟ ਕੇਸ ਵਿਚ ਫਸੀਆਂ ਹੋਈਆਂ ਹਨ ਪਰ 'ਆਪ' ਸਰਕਾਰ ਵੱਲੋਂ ਕੋਰਟ 'ਚ ਭਰਤੀਆਂ ਨੂੰ ਬਾਹਰ ਕੱਢਣ ਲਈ ਕੋਈ ਵੀ ਪਹਿਲਕਦਮੀ ਨਹੀਂ ਕੀਤੀ ਜਾ ਰਹੀ ਤੇ 5994 ਈ. ਟੀ. ਟੀ. ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ 16 ਦਸੰਬਰ ਨੂੰ ਜਾਰੀ ਹੋ ਚੁੱਕਾ ਸੀ ਪਰ ਉਸ ਦਾ ਅਜੇ ਤੱਕ ਆਨਲਾਈਨ ਪੋਰਟਲ ਵੀ ਨਹੀਂ ਖੋਲ੍ਹਿਆ ਗਿਆ। ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨ ਕੇ ਜਲਦੀ ਹੱਲ ਕਰੇ, ਨਹੀਂ ਤਾਂ ਆਉਣ ਵਾਲੇ ਸਮੇਂ 'ਚ ਤਿੱਖੇ ਸੰਘਰਸ਼ ਕੀਤੇ ਜਾਣਗੇ, ਜਿਸ ਦੇ ਲਈ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।
ਇਹ ਵੀ ਪੜ੍ਹੋ : ਦਿੱਲੀ ਦੇ ਭਾਜਪਾ ਨੇਤਾ ਬੱਗਾ ਨੂੰ ਮਿਲੀ ਰਾਹਤ, ਹਾਈਕੋਰਟ ਨੇ ਸੁਣਾਇਆ ਇਹ ਫ਼ੈਸਲਾ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ