3500 ਬੇਰੋਜ਼ਗਾਰ ਲਾਈਨਮੈਨਾਂ ਦੀ ਭਰਤੀ ਕਰਨ ਦੀ ਮੰਗ
Friday, Jan 11, 2019 - 11:56 PM (IST)

ਮੋਗਾ, (ਗੋਪੀ ਰਾਊਕੇ)- ਬੇਰੋਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦੀ ਮੀਟਿੰਗ ਨਹਿਰੂ ਪਾਰਕ ਮੋਗਾ ਵਿਚ ਪ੍ਰਦੇਸ਼ ਵਰਕਿੰਗ ਕਮੇਟੀ ਮੈਂਬਰ ਜਰਨੈਲ ਸਿੰਘ ਕਿਸ਼ਨਪੁਰਾ ਕਲਾਂ ਅਤੇ ਜ਼ਿਲਾ ਪ੍ਰਧਾਨ ਗੁਰਮੀਤ ਸਿੰਘ ਕੋਟਲਾ ਦੀ ਅਗਵਾਈ ਵਿਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਕੌਰ ਸਿੰਘ ਮਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 3500 ਬੇਰੋਜ਼ਗਾਰ ਲਾਈਨਮੈਨ ਸਾਥੀਆਂ ਦੀ ਭਰਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 22 ਅਕਤੂਬਰ, 2018 ਨੂੰ ਬਿਜਲੀ ਬੋਰਡ ਦੀ ਮੈਨੇਜਮੈਂਟ ਨੇ ਲਿਖਤੀ ਰੂਪ ਵਿਚ ਰਹਿੰਦੇ 3500 ਬੇਰੋਜ਼ਗਾਰ ਲਾਈਨਮੈਨਾਂ ਨੂੰ ਭਰਤੀ ਕਰਨ ਦਾ ਵਿਸ਼ਵਾਸ ਦਿੱਤਾ ਸੀ ਪਰ ਅਜੇ ਤੱਕ ਬਿਜਲੀ ਬੋਰਡ ਦੀ ਮੈਨੇਜਮੈਂਟ ਦੇ ਕੰਨਾਂ ’ਤੇ ਜੂੰਅ ਨਹੀਂ ਸਰਕੀ, ਉਨ੍ਹਾਂ ਦੀਆਂ ਮੰਗਾਂ ਨੂੰ ਹਰ ਸਮੇਂ ਨਜ਼ਰ-ਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਸਰਕਾਰ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਮੰਗ ਕੀਤੀ, ਜੇਕਰ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਯੂਨੀਅਨ ਵੱਲੋਂ ਇਨ੍ਹਾਂ ਚੋਣਾਂ ’ਚ ਕਿਸੇ ਵੀ ਤਰ੍ਹਾਂ ਦੀ ਮਦਦ ਨਹੀਂ ਕੀਤੀ ਜਾਵੇਗੀ। ਇਸ ਮੌਕੇ ਰਾਜਵਿੰਦਰ ਲਵਲੀ, ਬਲਦੇਵ ਸਿੰਘ, ਹੁਸ਼ਿਆਰਪੁਰ ਸਿੰਘ, ਮੰਗਲ, ਕਪਿਲ ਫਤਿਹਗਡ਼੍ਹ, ਹਰਪ੍ਰੀਤ ਕਾਹਨ ਸਿੰਘ ਵਾਲਾ, ਰਾਜੂ, ਰਾਜਵਿੰਦਰ ਚੋਟੀਆਂ, ਗੁਰਦੀਪ ਸਿੰਘ ਚਡ਼ਿੱਕ ਆਦਿ ਹਾਜ਼ਰ ਸਨ ।