ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਮੁਲਤਵੀ

07/15/2020 6:12:53 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਵਧੀਕ ਡੀ.ਸੀ.ਰਾਜੇਸ਼ ਤ੍ਰਿਪਾਠੀ ਨਾਲ ਮੀਟਿੰਗ ਸੂਬਾ ਕਮੇਟੀ ਮੈਂਬਰ ਅਮਨ ਸੇਖ਼ਾ ਅਤੇ ਜਸਵਿੰਦਰ ਸ਼ਾਹਪੁਰ, ਹਰਦਮ ਸਿੰਘ ਸੰਗਰੂਰ ਦੀ ਅਗਵਾਈ ਵਿੱਚ ਹੋਈ। ਮੀਟਿੰਗ ਦੌਰਾਨ ਸ਼੍ਰੀ ਰਾਜੇਸ਼ ਤ੍ਰਿਪਾਠੀ ਅਤੇ ਡੀ.ਐੱਸ.ਪੀ. (ਆਰ) ਸ਼੍ਰੀ ਸਤਪਾਲ ਸ਼ਰਮਾ ਨੇ ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਨੂੰ ਕੋਰੋਨਾ-ਸੰਕਟ ਦੇ ਚਲਦਿਆਂ ਪ੍ਰਸ਼ਾਸਨ ਦਾ ਸਾਥ ਦੇਣ ਦੀ ਗੱਲ ਕੀਤੀ।

ਜਦੋਂ ਇਕ ਰੰਗ-ਬਰੰਗੀ ਕਾਰ ਨੇ ਜਿੱਤੀ ਕਾਨੂੰਨੀ ਲੜਾਈ...(ਵੀਡੀਓ)

ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ 17 ਜੁਲਾਈ ਨੂੰ ਕੀਤੇ ਜਾਣ ਵਾਲ਼ੇ ਘਿਰਾਓ ਦੇ ਫੈਸਲੇ ਨੂੰ ਵਾਪਿਸ ਲੈਣ ਦੀ ਅਪੀਲ ਕੀਤੀ ਅਤੇ ਵਾਅਦਾ ਕੀਤਾ ਕਿ ਇਸੇ ਹਫ਼ਤੇ ਯੂਨੀਅਨ ਦੇ ਵਫ਼ਦ ਦੀ ਮੀਟਿੰਗ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਕਰਵਾਈ ਜਾਵੇਗੀ। 

‘ਗੋਲਡਨ ਬਰਡਵਿੰਗ’ ਐਲਾਨੀ ਗਈ ਭਾਰਤ ਦੀ ਸਭ ਤੋਂ ਵੱਡੀ ਤਿੱਤਲੀ (ਵੀਡੀਓ)

ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਫ਼ਿਲਹਾਲ ਘਿਰਾਓ ਦਾ ਫੈਸਲਾ ਵਾਪਿਸ ਲੈ ਲਿਆ ਗਿਆ ਹੈ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਮੀਟਿੰਗ ਉਪਰੰਤ ਸੂਬਾ-ਕਮੇਟੀ ਵੱਲੋਂ ਸੰਘਰਸ਼ ਪ੍ਰੋਗਰਾਮਾਂ 'ਤੇ ਮੁੜ ਮੀਟਿੰਗ ਕਰਕੇ ਫੈਸਲਾ ਲਿਆ ਜਾਵੇਗਾ।  

ਕੀ ਤੁਸੀਂ ਵੀ ਟਾਇਲਟ ਜਾਣ ਸਮੇਂ ਕਰਦੋ ਹੋ ਮੋਬਾਈਨ ਫੋਨ ਦੀ ਵਰਤੋਂ, ਤਾਂ ਪੜ੍ਹੋ ਇਹ ਖ਼ਬਰ

rajwinder kaur

This news is Content Editor rajwinder kaur