ਅਚਨਚੇਤ ਗਸ਼ਤਾਂ ਤੇ ਚੈਕਿੰਗਾਂ ਲਗਾਤਾਰ ਰਹਿਣਗੀਆਂ ਜਾਰੀ: ਭੁਪਿੰਦਰਜੀਤ ਸਿੰਘ
Thursday, Jan 15, 2026 - 12:10 AM (IST)
ਬੋਹਾ (ਅਮਨਦੀਪ) - ਐੱਸ.ਐੱਸ.ਪੀ. ਮਾਨਸਾ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਬੋਹਾ ਦੇ ਮੁਖੀ ਭੁਪਿੰਦਰਜੀਤ ਸਿੰਘ ਨੇ ਆਪਣੀ ਪੁਲਸ ਟੀਮ ਸਮੇਤ ਰਾਤ ਸਮੇਂ ਵੀ ਗਸ਼ਤਾਂ ਅਤੇ ਚੈਕਿੰਗਾਂ ਨੂੰ ਤੇਜ਼ ਕੀਤਾ ਹੋਇਆ ਹੈ। ਉਨ੍ਹਾਂ ਵੱਲੋਂ ਰਾਤ ਸਮੇਂ ਖੁਦ ਗਸ਼ਤਾਂ ਕੀਤੀਆਂ ਜਾ ਰਹੀਆਂ ਹਨ ਅਤੇ ਨਾਕਿਆਂ ’ਤੇ ਆਪਣੀ ਟੀਮ ਨਾਲ ਡਿਊਟੀ ਕੀਤੀ ਜਾ ਰਹੀ ਹੈ।ਇਸ ਸਬੰਧੀ ਗੱਲਬਾਤ ਕਰਦਿਆਂ ਕਿ ਥਾਣਾ ਮੁਖੀ ਭੁਪਿੰਦਰਜੀਤ ਸਿੰਘ ਨੇ ਕਿਹਾ ਕਿ ਸੀਨੀਅਰ ਪੁਲਸ ਕਪਤਾਨ ਮਾਨਸਾ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਨ੍ਹਾਂ ਵੱਲੋਂ ਅਚਨਚੇਤ ਗਸ਼ਤਾਂ ਅਤੇ ਚੈਕਿੰਗਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਸਮੱਗਲਰ ਅਤੇ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਸ ਦਾ ਵੱਧ ਤੋਂ ਵੱਧ ਸਹਿਯੋਗ ਕਰਨ, ਪੁਲਸ ਆਮ ਲੋਕਾਂ ਦੀ ਸੁਰੱਖਿਆ ਲਈ 24 ਘੰਟੇ ਹਾਜ਼ਰ ਹੈ।
