ਬੱਸ ਸਟੈਂਡ ਤੋਂ ਅਣਪਛਾਤੀ ਲਾਸ਼ ਬਰਾਮਦ, 72 ਘੰਟੇ ਲਈ ਮੋਰਚਰੀ ਵਿੱਚ ਰੱਖੀ
Saturday, Mar 28, 2026 - 08:43 PM (IST)
ਖਰੜ, (ਅਮਰਦੀਪ ਸਿੰਘ ਸੈਣੀ)- ਥਾਣਾ ਸਿਟੀ ਪੁਲਸ ਨੂੰ ਅੱਜ ਖਰੜ ਦੇ ਬੱਸ ਸਟੈਂਡ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐੱਸਐੱਚਓ ਇੰਸਪੈਕਟਰ ਅਮਰਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਬੱਸ ਸਟੈਂਡ ‘ਤੇ ਇੱਕ ਵਿਅਕਤੀ ਬੇਹੋਸ਼ ਹਾਲਤ ਵਿੱਚ ਪਿਆ ਹੈ। ਮੌਕੇ ‘ਤੇ ਪੁੱਜੀ ਪੁਲਸ ਟੀਮ ਨੇ ਜਾਂਚ ਕਰਨ ਉਪਰੰਤ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਕੋਲੋਂ ਕੋਈ ਵੀ ਸ਼ਨਾਖਤੀ ਦਸਤਾਵੇਜ਼ ਬਰਾਮਦ ਨਹੀਂ ਹੋਇਆ, ਜਿਸ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ। ਪੁਲਸ ਵੱਲੋਂ ਲਾਸ਼ ਨੂੰ ਸਿਵਲ ਹਸਪਤਾਲ ਖਰੜ ਦੀ ਮੋਰਚਰੀ ਵਿੱਚ 72 ਘੰਟਿਆਂ ਲਈ ਰੱਖਵਾਇਆ ਗਿਆ ਹੈ ਤਾਂ ਜੋ ਮ੍ਰਿਤਕ ਦੀ ਪਹਿਚਾਣ ਕੀਤੀ ਜਾ ਸਕੇ।
ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਨੂੰ ਮ੍ਰਿਤਕ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਤੁਰੰਤ ਥਾਣਾ ਸਿਟੀ ਖਰੜ ਨਾਲ ਸੰਪਰਕ ਕੀਤਾ ਜਾਵੇ।
