ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ

Friday, May 01, 2026 - 05:18 PM (IST)

ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ

ਮੋਗਾ (ਆਜ਼ਾਦ): ਅੱਜ ਤੜਕੇ ਮਟਵਾਣੀ ਰੇਲਵੇ ਫਾਟਕ ਦੇ ਨੇੜੇ ਅਣਪਛਾਤੀ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਹਾਦਸੇ ਦੀ ਸੂਚਨਾ ਮਿਲਣ ਉਪਰੰਤ ਰੇਲਵੇ ਪੁਲਸ ਚੌਂਕੀ ਦੀ ਇੰਚਾਰਜ ਨਰੇਸ਼ ਕੁਮਾਰੀ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੀ ਅਤੇ ਜਾਂਚ ਕਰਨ ਦੇ ਨਾਲ ਨਾਲ ਆਸਪਾਸ ਦਾ ਜਾਇਜ਼ਾ ਵੀ ਲਿਆ, ਪਰ ਮ੍ਰਿਤਕ ਦੀ ਕੋਈ ਪਛਾਣ ਨਹੀਂ ਹੋ ਸਕੀ। 

ਇਹ ਵੀ ਪੜ੍ਹੋ- ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ

ਇਸ ਸਬੰਧ ਵਿਚ ਸਮਾਜ ਸੇਵਾ ਸੋਸਾਇਟੀ ਨੂੰ ਸੂਚਿਤ ਕੀਤਾ ਗਿਆ ਅਤੇ ਉਸ ਦੀ ਮਦਦ ਨਾਲ ਮ੍ਰਿਤਕ ਦੀ ਪਛਾਣ ਲਈ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਭੇਜਿਆ ਗਿਆ, ਜਿੱਥੇ ਉਸ ਨੂੰ 72 ਘੰਟਿਆਂ ਲਈ ਰੱਖਿਆ ਗਿਆ ਹੈ ਤਾਂ ਜੋ ਉਸ ਦੀ ਪਛਾਣ ਹੋ ਸਕੇ। ਇਸ ਬਾਰੇ ਜਾਣਕਾਰੀ ਦਿੰਦਿਆਂ ਨਰੇਸ਼ ਕੁਮਾਰੀ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਇੱਕ ਟੰਗ ਕਟੀ ਹੋਈ ਹੈ ਅਤੇ ਉਸ ‘ਤੇ ਪਲਾਸਟਿਕ ਦੀ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਛਾਣ ਹੋਣ ਜਾਂ 72 ਘੰਟੇ ਪੂਰੇ ਹੋਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਰੇਲਵੇ ਲਾਈਨ ਪਾਰ ਕਰਦੇ ਸਮੇਂ ਉਹ ਰੇਲਗੱਡੀ ਦੀ ਲਪੇਟ ਵਿਚ ਆਇਆ ਹੈ।

ਇਹ ਵੀ ਪੜ੍ਹੋ- ਪੰਜਾਬ: ਨਿੱਜੀ ਸਕੂਲ ਨੇ ਤੋੜੇ ਨਿਯਮ, ਲੇਬਰ ਡੇ ਦੀ ਛੁੱਟੀ ਦੇ ਬਾਵਜੂਦ ਸਕੂਲ ਪਹੁੰਚੇ ਵਿਦਿਆਰਥੀ ਤੇ ਅਧਿਆਪਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News